Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Other Translations King James Version (KJV) How God anointed Jesus of Nazareth with the Holy Ghost and with power: who went about doing good, and healing all that were oppressed of the devil; for God was with him.
American Standard Version (ASV) `even' Jesus of Nazareth, how God anointed him with the Holy Spirit and with power: who went about doing good, and healing all that were oppressed of the devil; for God was with him.
Bible in Basic English (BBE) About Jesus of Nazareth, how God gave the Holy Spirit to him, with power: and how he went about doing good and making well all who were troubled by evil spirits, for God was with him.
Darby English Bible (DBY) Jesus who [was] of Nazareth: how God anointed him with [the] Holy Spirit and with power; who went through [all quarters] doing good, and healing all that were under the power of the devil, because God was with him.
World English Bible (WEB) even Jesus of Nazareth, how God anointed him with the Holy Spirit and with power, who went about doing good and healing all who were oppressed by the devil, for God was with him.
Young's Literal Translation (YLT) Jesus who `is' from Nazareth -- how God did anoint him with the Holy Spirit and power; who went through, doing good, and healing all those oppressed by the devil, because God was with him;
Cross Reference 2 Chronicles 17:9 in Panjabi 9 ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ ।
Psalm 2:2 in Panjabi 2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 45:7 in Panjabi 7 ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Matthew 4:23 in Panjabi 23 ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ ।
Matthew 9:35 in Panjabi 35 ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ ।
Matthew 12:15 in Panjabi 15 ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ ।
Matthew 12:28 in Panjabi 28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ ।
Matthew 15:21 in Panjabi 21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ ।
Mark 1:38 in Panjabi 38 ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ ।
Mark 3:7 in Panjabi 7 ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ ।
Mark 5:13 in Panjabi 13 ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ । ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ । ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ ।
Mark 6:6 in Panjabi 6 ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ ।
Mark 6:54 in Panjabi 54 ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ ।
Mark 7:29 in Panjabi 29 ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ । ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ ।
Luke 3:22 in Panjabi 22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 4:33 in Panjabi 33 ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
Luke 7:10 in Panjabi 10 ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ ।
Luke 7:21 in Panjabi 21 ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ ।
Luke 9:42 in Panjabi 42 ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ ।
Luke 9:56 in Panjabi 56 ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ ।
John 3:2 in Panjabi 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
John 10:32 in Panjabi 32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ ? ”
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 16:32 in Panjabi 32 ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ । ਉਹ ਸਮਾਂ ਹੁਣ ਆ ਹੀ ਚੁੱਕਿਆ ਹੈ । ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ ।
Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Acts 4:26 in Panjabi 26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਇਕੱਠੇ ਖੜੇ ਹੋਏ, ।
Hebrews 1:9 in Panjabi 9 ਤੂੰ ਧਰਮ ਨਾਲ ਪਿਆਰ ਅਤੇ ਕੁਧਰਮ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।