Acts 11:1 in Panjabi 1 ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ।
Other Translations King James Version (KJV) And the apostles and brethren that were in Judaea heard that the Gentiles had also received the word of God.
American Standard Version (ASV) Now the apostles and the brethren that were in Judaea heard that the Gentiles also had received the word of God.
Bible in Basic English (BBE) Now the Apostles and the brothers who were in Judaea had news that the word of God had been given to the Gentiles.
Darby English Bible (DBY) And the apostles and the brethren who were in Judaea heard that the nations also had received the word of God;
World English Bible (WEB) Now the apostles and the brothers{The word for "brothers" here and where context allows may also be correctly translated "brothers and sisters" or "siblings."} who were in Judea heard that the Gentiles had also received the word of God.
Young's Literal Translation (YLT) And the apostles and the brethren who are in Judea heard that also the nations did receive the word of God,
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 96:1 in Panjabi 1 ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ !
Isaiah 11:10 in Panjabi 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ ।
Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 35:1 in Panjabi 1 ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 42:6 in Panjabi 6 ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 52:10 in Panjabi 10 ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 62:2 in Panjabi 2 ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Hosea 2:23 in Panjabi 23 ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ !
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
Micah 5:7 in Panjabi 7 ਤਦ ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿਚਕਾਰ, ਤ੍ਰੇਲ ਵਾਂਗੂੰ ਹੋਣਗੇ ਜਿਹੜੀ ਯਹੋਵਾਹ ਵੱਲੋਂ ਪੈਂਦੀ ਹੈ, ਅਤੇ ਫੁਹਾਰਾਂ ਵਾਂਗੂੰ, ਜਿਹੜੀਆਂ ਘਾਹ ਤੇ ਪੈ ਕੇ ਮਨੁੱਖ ਲਈ ਨਹੀਂ ਠਹਿਰਦੀਆਂ, ਨਾ ਹੀ ਆਦਮ-ਵੰਸ਼ ਲਈ ਉਡੀਕ ਕਰਦੀਆਂ ਹਨ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zephaniah 3:9 in Panjabi 9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ ।
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 8:11 in Panjabi 11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ ।
Mark 16:5 in Panjabi 5 ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ ।
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
Acts 8:14 in Panjabi 14 ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ ।
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।
Acts 15:3 in Panjabi 3 ਜਦੋਂ ਉਹ ਕਲੀਸਿਯਾ ਵੱਲੋਂ ਕੁੱਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ ।
Romans 15:7 in Panjabi 7 ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ ।
Galatians 1:17 in Panjabi 17 ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸਕ ਨੂੰ ਮੁੜ ਆਇਆ ।