Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।
Other Translations King James Version (KJV) Who, when he came, and had seen the grace of God, was glad, and exhorted them all, that with purpose of heart they would cleave unto the Lord.
American Standard Version (ASV) who, when he was come, and had seen the grace of God, was glad; and he exhorted them all, that with purpose of heart they would cleave unto the Lord:
Bible in Basic English (BBE) Who, when he came and saw the grace of God, was glad; and he made clear to them the need of keeping near the Lord with all the strength of their hearts:
Darby English Bible (DBY) who, having arrived and seeing the grace of God, rejoiced, and exhorted all with purpose of heart to abide with the Lord;
World English Bible (WEB) who, when he had come, and had seen the grace of God, was glad. He exhorted them all, that with purpose of heart they should remain near to the Lord.
Young's Literal Translation (YLT) who, having come, and having seen the grace of God, was glad, and was exhorting all with purpose of heart to cleave to the Lord,
Cross Reference Deuteronomy 10:20 in Panjabi 20 ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ ।
Deuteronomy 30:20 in Panjabi 20 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ।
Joshua 22:5 in Panjabi 5 ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ ।
Joshua 23:8 in Panjabi 8 ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ ।
Psalm 17:3 in Panjabi 3 ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ ।
Proverbs 23:15 in Panjabi 15 ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ !
Proverbs 23:28 in Panjabi 28 ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ ।
Daniel 1:8 in Panjabi 8 ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ । ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ ।
Matthew 16:24 in Panjabi 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Mark 2:5 in Panjabi 5 ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ ।
John 8:31 in Panjabi 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
John 15:4 in Panjabi 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ ।
Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Acts 14:26 in Panjabi 26 ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ ।
Acts 15:40 in Panjabi 40 ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ ।
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 20:32 in Panjabi 32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ ।
1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
2 Corinthians 1:17 in Panjabi 17 ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁੱਝ ਚਲਾਕੀ ਕੀਤੀ ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ ? ਅਤੇ ਨਾਂਹ ਦੀ ਨਾਂਹ ਵੀ ?
Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
1 Thessalonians 3:2 in Panjabi 2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ ।
2 Timothy 1:4 in Panjabi 4 ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ ।
2 Timothy 3:10 in Panjabi 10 ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ , ਸਬਰ,
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
Hebrews 10:32 in Panjabi 32 ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ ।
2 Peter 1:4 in Panjabi 4 ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
2 Peter 3:17 in Panjabi 17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ ।
1 John 2:28 in Panjabi 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ ।
3 John 1:4 in Panjabi 4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ ।