Acts 12:11 in Panjabi 11 ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ !
Other Translations King James Version (KJV) And when Peter was come to himself, he said, Now I know of a surety, that the LORD hath sent his angel, and hath delivered me out of the hand of Herod, and from all the expectation of the people of the Jews.
American Standard Version (ASV) And when Peter was come to himself, he said, Now I know of a truth, that the Lord hath sent forth his angel and delivered me out of the hand of Herod, and from all the expectation of the people of the Jews.
Bible in Basic English (BBE) And when Peter came to his senses he said, Now, truly, I am certain that the Lord has sent his angel and taken me out of the hands of Herod, against all the hopes of the Jews.
Darby English Bible (DBY) And Peter, being come to himself, said, Now I know certainly that [the] Lord has sent forth his angel and has taken me out of the hand of Herod and all the expectation of the people of the Jews.
World English Bible (WEB) When Peter had come to himself, he said, "Now I truly know that the Lord has sent out his angel and delivered me out of the hand of Herod, and from everything the Jewish people were expecting."
Young's Literal Translation (YLT) And Peter having come to himself, said, `Now I have known of a truth that the Lord did sent forth His messenger, and did deliver me out of the hand of Herod, and all the expectation of the people of the Jews;'
Cross Reference Genesis 15:13 in Panjabi 13 ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋਣਗੇ ਅਤੇ ਉਨ੍ਹਾਂ ਦੀ ਗ਼ੁਲਾਮੀ ਕਰਨਗੇ ਅਤੇ ਓਹ ਉਨ੍ਹਾਂ ਨੂੰ ਚਾਰ ਸੌ ਸਾਲ ਤੱਕ ਦੁੱਖ ਦੇਣਗੇ ।
Genesis 18:13 in Panjabi 13 ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ ?
Genesis 26:9 in Panjabi 9 ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ ।
2 Samuel 22:1 in Panjabi 1 ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ ।
2 Chronicles 16:9 in Panjabi 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ । ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ !
Job 5:19 in Panjabi 19 ਛੇਆਂ ਬਿਪਤਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ ।
Job 31:31 in Panjabi 31 ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, ਭਈ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ ?
Psalm 33:18 in Panjabi 18 ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
Psalm 34:7 in Panjabi 7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ ।
Psalm 34:22 in Panjabi 22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿਚੋ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ ।
Psalm 41:2 in Panjabi 2 ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ । ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ ।
Psalm 97:10 in Panjabi 10 ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ ।
Psalm 109:31 in Panjabi 31 ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜ੍ਹਾ ਰਹੇਗਾ, ਕਿ ਉਹ ਦੀ ਜਾਨ ਦੇ ਨਿਆਂ ਕਾਰਾਂ ਤੋਂ ਬਚਾਵੇ ।
Daniel 3:25 in Panjabi 25 ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ !
Daniel 3:28 in Panjabi 28 ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ ।
Daniel 6:22 in Panjabi 22 ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ ।
Luke 15:17 in Panjabi 17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ ।
Acts 5:19 in Panjabi 19 ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
Acts 12:7 in Panjabi 7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ ।
Acts 23:12 in Panjabi 12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !
Acts 24:27 in Panjabi 27 ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ ।
Acts 25:3 in Panjabi 3 ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ ।
Acts 25:9 in Panjabi 9 ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ ?
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
Hebrews 1:14 in Panjabi 14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ ?
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !