Acts 12:23 in Panjabi 23 ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ ।
Other Translations King James Version (KJV) And immediately the angel of the Lord smote him, because he gave not God the glory: and he was eaten of worms, and gave up the ghost.
American Standard Version (ASV) And immediately an angel of the Lord smote him, because he gave not God the glory: and he was eaten of worms, and gave up the ghost.
Bible in Basic English (BBE) And straight away the angel of the Lord sent a disease on him, because he did not give the glory to God: and his flesh was wasted away by worms, and so he came to his end.
Darby English Bible (DBY) And immediately an angel of [the] Lord smote him, because he did not give the glory to God, and he expired, eaten of worms.
World English Bible (WEB) Immediately an angel of the Lord struck him, because he didn't give God the glory, and he was eaten by worms and died.
Young's Literal Translation (YLT) and presently there smote him a messenger of the Lord, because he did not give the glory to God, and having been eaten of worms, he expired.
Cross Reference Exodus 9:17 in Panjabi 17 ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ।
Exodus 10:3 in Panjabi 3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ।
Exodus 12:12 in Panjabi 12 ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਜੇਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ । ਮੈਂ ਯਹੋਵਾਹ ਹਾਂ ।
Exodus 12:23 in Panjabi 23 ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ ।
Exodus 12:29 in Panjabi 29 ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਜੇਠੇ ਨੂੰ ਫ਼ਿਰਊਨ ਦੇ ਜੇਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਧੂਏ ਦੇ ਜੇਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਜੇਠੇ ਨੂੰ ਮਾਰ ਸੁੱਟਿਆ ।
1 Samuel 25:38 in Panjabi 38 ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ ।
2 Samuel 24:16 in Panjabi 16 ਜਦ ਦੂਤ ਨੇ ਯਰੂਸ਼ਲਮ ਦੇ ਨਾਸ਼ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਬੁਰਿਆਈ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬੱਸ ਬਹੁਤ ਹੋ ਚੁੱਕੀ ਹੈ, ਹੁਣ ਆਪਣਾ ਹੱਥ ਖਿੱਚ ਲੈ । ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਾਨਾਹ ਦੇ ਖੇਤ ਕੋਲ ਖੜ੍ਹਾ ਸੀ ।
2 Kings 19:35 in Panjabi 35 ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਛੱਡੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ ।
1 Chronicles 21:14 in Panjabi 14 ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਭੇਜ ਦਿੱਤੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ ।
2 Chronicles 21:18 in Panjabi 18 ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਦਾਰੂ ਨਹੀਂ ਸੀ
2 Chronicles 32:21 in Panjabi 21 ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ । ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
Job 7:5 in Panjabi 5 ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ ।
Job 19:26 in Panjabi 26 ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ ।
Psalm 115:1 in Panjabi 1 ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ !
Isaiah 14:11 in Panjabi 11 ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ ।
Isaiah 37:23 in Panjabi 23 ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ ? ਤੂੰ ਕਿਸ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ !
Isaiah 51:8 in Panjabi 8 ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ ।
Isaiah 66:24 in Panjabi 24 ਉਹ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ ।
Ezekiel 28:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ ।
Ezekiel 28:9 in Panjabi 9 ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ ।
Daniel 4:30 in Panjabi 30 ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ ?
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 12:47 in Panjabi 47 ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ ।
Acts 10:25 in Panjabi 25 ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ ।
Acts 14:14 in Panjabi 14 ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।