Acts 12:7 in Panjabi 7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ ।
Other Translations King James Version (KJV) And, behold, the angel of the Lord came upon him, and a light shined in the prison: and he smote Peter on the side, and raised him up, saying, Arise up quickly. And his chains fell off from his hands.
American Standard Version (ASV) And behold, an angel of the Lord stood by him, and a light shined in the cell: and he smote Peter on the side, and awoke him, saying, Rise up quickly. And his chains fell off from his hands.
Bible in Basic English (BBE) And a great light was seen shining in the room, and an angel of the Lord came to Peter and, touching him on his side so that he came out of his sleep, said, Get up quickly. And his chains came off his hands.
Darby English Bible (DBY) And lo, an angel of [the] Lord came there, and a light shone in the prison: and having smitten the side of Peter, he roused him up, saying, Rise up quickly. And his chains fell off his hands.
World English Bible (WEB) And behold, an angel of the Lord stood by him, and a light shone in the cell. He struck Peter on the side, and woke him up, saying, "Stand up quickly!" His chains fell off from his hands.
Young's Literal Translation (YLT) and lo, a messenger of the Lord stood by, and a light shone in the buildings, and having smitten Peter on the side, he raised him up, saying, `Rise in haste,' and his chains fell from off `his' hands.
Cross Reference Genesis 19:15 in Panjabi 15 ਜਦ ਸਵੇਰ ਹੋਈ ਤਾਂ ਓਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ ।
2 Samuel 22:29 in Panjabi 29 ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ !
1 Kings 19:5 in Panjabi 5 ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ ।
1 Kings 19:7 in Panjabi 7 ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ ।
Psalm 34:7 in Panjabi 7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ,ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ ।
Psalm 37:32 in Panjabi 32 ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ ।
Psalm 105:18 in Panjabi 18 ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
Psalm 107:14 in Panjabi 14 ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ ।
Psalm 116:16 in Panjabi 16 ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਗੋੱਲੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ ।
Psalm 142:6 in Panjabi 6 ਮੇਰੇ ਚਿਲਾਉਣੇ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ !
Psalm 146:7 in Panjabi 7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ ।
Isaiah 37:30 in Panjabi 30 ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀਜੋ, ਵੱਢੋ, ਅੰਗੂਰੀ ਬਾਗ ਲਾਓ ਅਤੇ ਉਹਨਾਂ ਦਾ ਫਲ ਖਾਓ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Ezekiel 43:2 in Panjabi 2 ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ । ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ ।
Daniel 3:24 in Panjabi 24 ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ । ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ ।
Daniel 6:22 in Panjabi 22 ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ ।
Micah 7:9 in Panjabi 9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁੱਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ । ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ ।
Habakkuk 3:4 in Panjabi 4 ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ ।
Habakkuk 3:11 in Panjabi 11 ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ ।
Luke 2:9 in Panjabi 9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ ।
Luke 24:4 in Panjabi 4 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ ।
Acts 2:24 in Panjabi 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।
Acts 5:19 in Panjabi 19 ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
Acts 9:3 in Panjabi 3 ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,
Acts 10:30 in Panjabi 30 ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ ।
Acts 12:6 in Panjabi 6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ ।
Acts 12:23 in Panjabi 23 ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ ।
Acts 16:26 in Panjabi 26 ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ ।
Acts 27:23 in Panjabi 23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !
Ephesians 5:14 in Panjabi 14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ ।
Hebrews 1:14 in Panjabi 14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ ?
Revelation 18:1 in Panjabi 1 ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ ।