Acts 13:17 in Panjabi 17 ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ ।
Other Translations King James Version (KJV) The God of this people of Israel chose our fathers, and exalted the people when they dwelt as strangers in the land of Egypt, and with an high arm brought he them out of it.
American Standard Version (ASV) The God of this people Israel chose our fathers, and exalted the people when they sojourned in the land of Egypt, and with a high arm led he them forth out of it.
Bible in Basic English (BBE) The God of this people Israel made selection of our fathers, lifting the people up from their low condition when they were living in the land of Egypt, and with a strong arm took them out of it.
Darby English Bible (DBY) The God of this people Israel chose our fathers, and exalted the people in their sojourn in [the] land of Egypt, and with a high arm brought them out of it,
World English Bible (WEB) The God of this people{TR, NU add "Israel"} chose our fathers, and exalted the people when they stayed as aliens in the land of Egypt, and with an uplifted arm, he led them out of it.
Young's Literal Translation (YLT) the God of this people Israel did choose our fathers, and the people He did exalt in their sojourning in the land of Egypt, and with an high arm did He bring them out of it;
Cross Reference Genesis 12:1 in Panjabi 1 ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਲੋਕ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ ।
Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Exodus 1:7 in Panjabi 7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ । ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ ।
Exodus 6:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ ।
Exodus 13:14 in Panjabi 14 ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ ।
Exodus 13:16 in Panjabi 16 ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਇੱਕ ਤਵੀਤ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ ।
Exodus 15:1 in Panjabi 1 ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ ।
Exodus 18:11 in Panjabi 11 ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘੁਮੰਡ ਕਰਦੇ ਸਨ ।
Deuteronomy 4:20 in Panjabi 20 ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ ।
Deuteronomy 4:34 in Panjabi 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
Deuteronomy 4:37 in Panjabi 37 ਕਿਉਂਕਿ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Deuteronomy 7:19 in Panjabi 19 ਉਹ ਵੱਡੇ ਪਰਤਾਵੇ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੇ ਵੇਖਿਆ ਅਤੇ ਉਹ ਨਿਸ਼ਾਨ, ਅਚਰਜ ਕੰਮ, ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਜਿਸ ਦੇ ਨਾਲ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕੱਢ ਲਿਆਇਆ, ਯਹੋਵਾਹ ਤੁਹਾਡਾ ਪਰਮੇਸ਼ੁਰ ਸਾਰਿਆਂ ਲੋਕਾਂ ਨਾਲ ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਇਸੇ ਤਰ੍ਹਾਂ ਹੀ ਕਰੇਗਾ ।
Deuteronomy 9:5 in Panjabi 5 ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ ।
Deuteronomy 10:22 in Panjabi 22 ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ ।
Deuteronomy 14:2 in Panjabi 2 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ ।
1 Samuel 4:8 in Panjabi 8 ਹਾਇ ! ਅਜਿਹੇ ਬਲਵੰਤ ਪਰਮੇਸ਼ੁਰ ਦੇ ਹੱਥੋਂ ਸਾਨੂੰ ਕੌਣ ਬਚਾਵੇਗਾ ? ਇਹ ਉਹ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਪ੍ਰਕਾਰ ਦੀਆਂ ਬਵਾਂ ਨਾਲ ਮਾਰਿਆ ਸੀ ।
Nehemiah 9:7 in Panjabi 7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Psalm 77:13 in Panjabi 13 ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਵਿੱਚ ਹੈ, ਪਰਮੇਸ਼ੁਰ ਵਰਗਾ ਵੱਡਾ ਦਿਓਤਾ ਕਿਹੜਾ ਹੈ ?
Psalm 78:12 in Panjabi 12 ਉਨ੍ਹਾਂ ਦੇ ਪਿਉ-ਦਾਦਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਅਨ ਦੀ ਰੜ੍ਹ ਵਿੱਚ ਉਸ ਨੇ ਇੱਕ ਅਚਰਜ ਕੰਮ ਕੀਤਾ ।
Psalm 78:42 in Panjabi 42 ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
Psalm 105:6 in Panjabi 6 ਹੇ ਉਹ ਦੇ ਦਾਸ ਅਬਰਾਹਾਮ ਦੀ ਨਸਲ, ਹੇ ਯਾਕੂਬ ਵੰਸਿਓ, ਉਹ ਦੇ ਚੁਣੇ ਹੋਏ ਲੋਕੋ,
Psalm 105:23 in Panjabi 23 ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ ।
Psalm 105:26 in Panjabi 26 ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ ।
Psalm 105:42 in Panjabi 42 ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ ।
Psalm 106:7 in Panjabi 7 ਸਾਡੇ ਪਿਉ-ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ ।
Psalm 114:1 in Panjabi 1 ਜਦ ਇਸਰਾਏਲ ਮਿਸਰ ਵਿਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
Psalm 135:4 in Panjabi 4 ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖਾਸ ਮਿਲਖ ਲਈ ਚੁਣ ਲਿਆ ਹੈ ।
Psalm 135:8 in Panjabi 8 ਜਿਸ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ ।
Psalm 136:10 in Panjabi 10 ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 44:1 in Panjabi 1 ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ !
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Jeremiah 32:20 in Panjabi 20 ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Amos 2:10 in Panjabi 10 ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ ।
Micah 6:4 in Panjabi 4 ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ ।
Micah 7:15 in Panjabi 15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ ।
Acts 7:2 in Panjabi 2 ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ