Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Other Translations King James Version (KJV) As they ministered to the Lord, and fasted, the Holy Ghost said, Separate me Barnabas and Saul for the work whereunto I have called them.
American Standard Version (ASV) And as they ministered to the Lord, and fasted, the Holy Spirit said, Separate me Barnabas and Saul for the work whereunto I have called them.
Bible in Basic English (BBE) And while they were doing the Lord's work, and going without food, the Holy Spirit said, Let Barnabas and Saul be given to me for the special work for which they have been marked out by me.
Darby English Bible (DBY) And as they were ministering to the Lord and fasting, the Holy Spirit said, Separate me now Barnabas and Saul for the work to which I have called them.
World English Bible (WEB) As they served the Lord and fasted, the Holy Spirit said, "Separate Barnabas and Saul for me, for the work to which I have called them."
Young's Literal Translation (YLT) and in their ministering to the Lord and fasting, the Holy Spirit said, `Separate ye to me both Barnabas and Saul to the work to which I have called them,'
Cross Reference Numbers 8:11 in Panjabi 11 ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ ।
Deuteronomy 10:8 in Panjabi 8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ ।
1 Samuel 2:11 in Panjabi 11 ਤਦ ਅਲਾਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ ।
1 Chronicles 16:4 in Panjabi 4 ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ
1 Chronicles 16:37 in Panjabi 37 ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
Daniel 9:3 in Panjabi 3 ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ ।
Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 9:14 in Panjabi 14 ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ ? ”
Matthew 9:38 in Panjabi 38 ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ ।
Luke 2:37 in Panjabi 37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ ।
Luke 10:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ ।
Acts 6:4 in Panjabi 4 ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ ।
Acts 8:29 in Panjabi 29 ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ ।
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Acts 10:19 in Panjabi 19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ ।
Acts 10:30 in Panjabi 30 ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ ।
Acts 13:3 in Panjabi 3 ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ ।
Acts 14:26 in Panjabi 26 ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ ।
Acts 16:6 in Panjabi 6 ਉਹ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Romans 1:1 in Panjabi 1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ ।
Romans 10:15 in Panjabi 15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਚਰਨ ਕਿੰਨੇ ਸੁੰਦਰ ਹਨ !
Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
1 Corinthians 7:5 in Panjabi 5 ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ ।
1 Corinthians 12:11 in Panjabi 11 ਪਰ ਉਹ ਇੱਕੋ ਆਤਮਾ ਹੀ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ ।
2 Corinthians 6:5 in Panjabi 5 ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,
2 Corinthians 11:27 in Panjabi 27 ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ ।
Galatians 1:15 in Panjabi 15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ ।
Galatians 2:8 in Panjabi 8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ ।
Ephesians 3:7 in Panjabi 7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ !
Colossians 4:17 in Panjabi 17 ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ ।
1 Timothy 2:7 in Panjabi 7 ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ । ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ ।
2 Timothy 1:11 in Panjabi 11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ ।
2 Timothy 2:2 in Panjabi 2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ ।
2 Timothy 4:5 in Panjabi 5 ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ ।
2 Timothy 4:11 in Panjabi 11 ਇਕੱਲਾ ਲੂਕਾ ਹੀ ਮੇਰੇ ਕੋਲ ਹੈ । ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ ।
Hebrews 5:4 in Panjabi 4 ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ ।