Acts 13:22 in Panjabi 22 ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ ।
Other Translations King James Version (KJV) And when he had removed him, he raised up unto them David to be their king; to whom also he gave their testimony, and said, I have found David the son of Jesse, a man after mine own heart, which shall fulfil all my will.
American Standard Version (ASV) And when he had removed him, he raised up David to be their king; to whom also he bare witness and said, I have found David the son of Jesse, a man after My heart, who shall do all My will.
Bible in Basic English (BBE) And having put him on one side, he made David their king, to whom he gave witness, saying, I have taken David, the son of Jesse, a man dear to my heart, who will do all my pleasure.
Darby English Bible (DBY) And having removed him he raised up to them David for king, of whom also bearing witness he said, I have found David, the son of Jesse, a man after my heart, who shall do all my will.
World English Bible (WEB) When he had removed him, he raised up David to be their king, to whom he also testified, 'I have found David the son of Jesse, a man after my heart, who will do all my will.'
Young's Literal Translation (YLT) and having removed him, He did raise up to them David for king, to whom also having testified, he said, I found David, the `son' of Jesse, a man according to My heart, who shall do all My will.
Cross Reference 1 Samuel 12:25 in Panjabi 25 ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ !
1 Samuel 13:13 in Panjabi 13 ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ ।
1 Samuel 15:11 in Panjabi 11 ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ । ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Samuel 15:26 in Panjabi 26 ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ ।
1 Samuel 15:28 in Panjabi 28 ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ ।
1 Samuel 16:1 in Panjabi 1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਗਾਂ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ । ਮੈਂ ਤੈਨੂੰ ਬੈਤਲਹਮ ਵਿੱਚ ਯੱਸੀ ਦੇ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ ।
1 Samuel 16:13 in Panjabi 13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ ।
1 Samuel 28:16 in Panjabi 16 ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਿਉਂ ਪੁੱਛਦਾ ਹੈਂ ?
1 Samuel 31:6 in Panjabi 6 ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ ।
2 Samuel 2:4 in Panjabi 4 ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ ।
2 Samuel 5:3 in Panjabi 3 ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ ।
2 Samuel 7:8 in Panjabi 8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਭੇਡ-ਬਕਰੀਆਂ ਦੇ ਸਥਾਨ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ, ਮੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪ੍ਰਧਾਨ ਬਣਾ ਦਿੱਤਾ ।
2 Samuel 7:15 in Panjabi 15 ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ਼ ਕੀਤਾ ।
1 Kings 15:3 in Panjabi 3 ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ ।
1 Kings 15:5 in Panjabi 5 ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰੀਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ ।
1 Chronicles 10:13 in Panjabi 13 ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
1 Chronicles 28:4 in Panjabi 4 ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 78:70 in Panjabi 70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵੜਿਆਂ ਵਿਚੋਂ ਉਹ ਨੂੰ ਲੈ ਲਿਆ ।
Psalm 89:19 in Panjabi 19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿਚੋਂ ਚੁਣ ਕੇ ਇੱਕ ਨੂੰ ਉੱਚਿਆ ਕੀਤਾ ਹੈ ।
Jeremiah 33:21 in Panjabi 21 ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ
Jeremiah 33:26 in Panjabi 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 37:24 in Panjabi 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Hosea 13:10 in Panjabi 10 ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ ?
Acts 7:46 in Panjabi 46 ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ ।
Acts 15:8 in Panjabi 8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ ।
Hebrews 11:4 in Panjabi 4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ ।