Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
Other Translations King James Version (KJV) Be it known unto you therefore, men and brethren, that through this man is preached unto you the forgiveness of sins:
American Standard Version (ASV) Be it known unto you therefore, brethren, that through this man is proclaimed unto you remission of sins:
Bible in Basic English (BBE) And so, let it be clear to you, my brothers, that through this man forgiveness of sins is offered to you:
Darby English Bible (DBY) Be it known unto you, therefore, brethren, that through this man remission of sins is preached to you,
World English Bible (WEB) Be it known to you therefore, brothers{The word for "brothers" here and where the context allows may also be correctly translated "brothers and sisters" or "siblings."}, that through this man is proclaimed to you remission of sins,
Young's Literal Translation (YLT) `Let it therefore be known to you, men, brethren, that through this one to you is the forgiveness of sins declared,
Cross Reference Psalm 32:1 in Panjabi 1 ਦਾਊਦ ਦਾ ਭਜਨ । ਮਸ਼ਕੀਲ ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ ।
Psalm 130:4 in Panjabi 4 ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈ ਮੰਨਿਆ ਜਾਵੇ ।
Psalm 130:7 in Panjabi 7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
Jeremiah 31:34 in Panjabi 34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪ ਫਿਰ ਚੇਤੇ ਨਾ ਕਰਾਂਗਾ ।
Ezekiel 36:32 in Panjabi 32 ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ ।
Daniel 3:18 in Panjabi 18 ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zechariah 13:1 in Panjabi 1 ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
Acts 2:14 in Panjabi 14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ !
Acts 2:38 in Panjabi 38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ ।
Acts 4:10 in Panjabi 10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ ।
Acts 5:31 in Panjabi 31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।
Acts 28:28 in Panjabi 28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
2 Corinthians 5:18 in Panjabi 18 ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ ।
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Ephesians 4:32 in Panjabi 32 ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ॥
Colossians 1:14 in Panjabi 14 ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ ।
Hebrews 8:6 in Panjabi 6 ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ।
Hebrews 8:12 in Panjabi 12 ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ ।
Hebrews 9:9 in Panjabi 9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਅੰਤਹਕਰਨ ਨੂੰ ਸ਼ੁੱਧ ਨਹੀਂ ਕਰ ਸਕਦੇ ।
Hebrews 9:22 in Panjabi 22 ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ ।
Hebrews 10:4 in Panjabi 4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ ।
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 2:12 in Panjabi 12 ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ ।