Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Other Translations King James Version (KJV) Now when the congregation was broken up, many of the Jews and religious proselytes followed Paul and Barnabas: who, speaking to them, persuaded them to continue in the grace of God.
American Standard Version (ASV) Now when the synagogue broke up, many of the Jews and of the devout proselytes followed Paul and Barnabas; who, speaking to them, urged them to continue in the grace of God.
Bible in Basic English (BBE) Now when the meeting was ended, a number of the Jews and of the God-fearing Gentiles who had become Jews, went after Paul and Barnabas: who put before them how important it was to keep on in the grace of God.
Darby English Bible (DBY) And the congregation of the synagogue having broken up, many of the Jews and of the worshipping proselytes followed Paul and Barnabas, who speaking to them, persuaded them to continue in the grace of God.
World English Bible (WEB) Now when the synagogue broke up, many of the Jews and of the devout proselytes followed Paul and Barnabas; who, speaking to them, urged them to continue in the grace of God.
Young's Literal Translation (YLT) and the synagogue having been dismissed, many of the Jews and of the devout proselytes did follow Paul and Barnabas, who, speaking to them, were persuading them to remain in the grace of God.
Cross Reference Matthew 23:15 in Panjabi 15 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ ।
John 8:31 in Panjabi 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
John 15:5 in Panjabi 5 “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ । ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫ਼ਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁੱਝ ਵੀ ਨਹੀਂ ਕਰ ਸਕਦੇ ।”
Acts 2:10 in Panjabi 10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
Acts 6:5 in Panjabi 5 ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫਿਲਿੱਪੁਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ ।
Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।
Acts 13:50 in Panjabi 50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ ।
Acts 14:3 in Panjabi 3 ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ ।
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Acts 16:14 in Panjabi 14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।
Acts 17:4 in Panjabi 4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ ।
Acts 17:17 in Panjabi 17 ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ ।
Acts 17:34 in Panjabi 34 ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ । ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ ।
Acts 19:8 in Panjabi 8 ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ ।
Acts 28:23 in Panjabi 23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ !
Romans 3:24 in Panjabi 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ ।
Romans 5:2 in Panjabi 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ ।
Romans 5:21 in Panjabi 21 ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ ।
Romans 11:6 in Panjabi 6 ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ । ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ ।
2 Corinthians 5:11 in Panjabi 11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
Galatians 5:1 in Panjabi 1 ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ ।
Galatians 5:4 in Panjabi 4 ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ ।
Ephesians 2:8 in Panjabi 8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ !
Philippians 3:16 in Panjabi 16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ ।
Philippians 4:1 in Panjabi 1 ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
1 Thessalonians 3:3 in Panjabi 3 ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
Hebrews 6:11 in Panjabi 11 ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।
1 Peter 5:12 in Panjabi 12 ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
2 Peter 3:17 in Panjabi 17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ ।
1 John 2:28 in Panjabi 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ ।
2 John 1:9 in Panjabi 9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ ।