Acts 13:46 in Panjabi 46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।
Other Translations King James Version (KJV) Then Paul and Barnabas waxed bold, and said, It was necessary that the word of God should first have been spoken to you: but seeing ye put it from you, and judge yourselves unworthy of everlasting life, lo, we turn to the Gentiles.
American Standard Version (ASV) And Paul and Barnabas spake out boldly, and said, It was necessary that the word of God should first be spoken to you. Seeing ye thrust it from you, and judge yourselves unworthy of eternal life, lo, we turn to the Gentiles.
Bible in Basic English (BBE) Then Paul and Barnabas without fear said, It was necessary for the word of God to be given to you first; but because you will have nothing to do with it, and have no desire for eternal life, it will now be offered to the Gentiles.
Darby English Bible (DBY) And Paul and Barnabas spoke boldly and said, It was necessary that the word of God should be first spoken to you; but, since ye thrust it from you, and judge yourselves unworthy of eternal life, lo, we turn to the nations;
World English Bible (WEB) Paul and Barnabas spoke out boldly, and said, "It was necessary that God's word should be spoken to you first. Since indeed you thrust it from you, and judge yourselves unworthy of eternal life, behold, we turn to the Gentiles.
Young's Literal Translation (YLT) And speaking boldly, Paul and Barnabas said, `To you it was necessary that first the word of God be spoken, and seeing ye do thrust it away, and do not judge yourselves worthy of the life age-during, lo, we do turn to the nations;
Cross Reference Exodus 32:9 in Panjabi 9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ ।
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Proverbs 28:1 in Panjabi 1 ਦੁਸ਼ਟ ਨੱਠਦੇ ਹਨ ਭਾਂਵੇ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ ।
Isaiah 49:5 in Panjabi 5 ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Matthew 10:6 in Panjabi 6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ ।
Matthew 10:13 in Panjabi 13 ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ ।
Matthew 21:43 in Panjabi 43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ ।
Matthew 22:6 in Panjabi 6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ ।
Luke 14:16 in Panjabi 16 ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 1:11 in Panjabi 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ ।
John 4:22 in Panjabi 22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ । ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ ।
Acts 3:26 in Panjabi 26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ ।
Acts 4:13 in Panjabi 13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ । ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ ।
Acts 4:29 in Panjabi 29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 13:5 in Panjabi 5 ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ ।
Acts 13:14 in Panjabi 14 ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ ।
Acts 13:26 in Panjabi 26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
Acts 28:28 in Panjabi 28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 2:10 in Panjabi 10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ ।
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
Romans 10:19 in Panjabi 19 ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਡੀ ਅਣਖ ਨੂੰ ਜਗਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਚੜ੍ਹਾਵਾਂਗਾ ।
Romans 11:11 in Panjabi 11 ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ ? ਕਦੇ ਨਹੀਂ ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ ।
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Philippians 1:14 in Panjabi 14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ ।
Hebrews 11:34 in Panjabi 34 ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ ।