Acts 14:1 in Panjabi 1 ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ ।
Other Translations King James Version (KJV) And it came to pass in Iconium, that they went both together into the synagogue of the Jews, and so spake, that a great multitude both of the Jews and also of the Greeks believed.
American Standard Version (ASV) And it came to pass in Iconium that they entered together into the synagogue of the Jews, and so spake that a great multitude both of Jews and of Greeks believed.
Bible in Basic English (BBE) Now in Iconium they went together to the Synagogue of the Jews and gave such teaching that a great number of Jews and Greeks had faith.
Darby English Bible (DBY) And it came to pass in Iconium that they entered together into the synagogue of the Jews, and so spake that a great multitude of both Jews and Greeks believed.
World English Bible (WEB) It happened in Iconium that they entered together into the synagogue of the Jews, and so spoke that a great multitude both of Jews and of Greeks believed.
Young's Literal Translation (YLT) And it came to pass in Iconium, that they did enter together into the synagogue of the Jews, and spake, so that there believed both of Jews and Greeks a great multitude;
Cross Reference Mark 7:26 in Panjabi 26 ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ । ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ ।
John 7:35 in Panjabi 35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ ?
John 12:20 in Panjabi 20 ਉੱਥੇ ਉਨ੍ਹਾਂ ਵਿੱਚ ਕੁੱਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ ।
Acts 9:20 in Panjabi 20 ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ ।
Acts 11:21 in Panjabi 21 ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ ।
Acts 13:5 in Panjabi 5 ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ ।
Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Acts 13:46 in Panjabi 46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।
Acts 13:51 in Panjabi 51 ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ ।
Acts 14:2 in Panjabi 2 ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ ।
Acts 14:21 in Panjabi 21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ ।
Acts 16:1 in Panjabi 1 ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ ।
Acts 17:1 in Panjabi 1 ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ ।
Acts 17:4 in Panjabi 4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ ।
Acts 17:12 in Panjabi 12 ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ ।
Acts 17:17 in Panjabi 17 ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ ।
Acts 18:4 in Panjabi 4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ ।
Acts 18:8 in Panjabi 8 ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ ।
Acts 19:8 in Panjabi 8 ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ ।
Acts 19:10 in Panjabi 10 ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ ।
Acts 19:17 in Panjabi 17 ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ ।
Acts 20:21 in Panjabi 21 ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ ।
Acts 21:28 in Panjabi 28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ ।
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 10:12 in Panjabi 12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁੱਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ ।
1 Corinthians 1:22 in Panjabi 22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ ।
Galatians 2:3 in Panjabi 3 ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ ।
Galatians 3:28 in Panjabi 28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗ਼ੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ ।
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।