Cross Reference Genesis 1:1 in Panjabi 1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ ।
Genesis 41:16 in Panjabi 16 ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ । ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ ।
Exodus 20:11 in Panjabi 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ । ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ ।
Deuteronomy 5:26 in Panjabi 26 ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ ?
Deuteronomy 32:21 in Panjabi 21 ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
Joshua 3:10 in Panjabi 10 ਤਾਂ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿਚੋਂ ਜ਼ਰੂਰ ਬਾਹਰ ਕੱਢ ਦੇਵੇਗਾ ।
1 Samuel 12:21 in Panjabi 21 ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
1 Kings 16:13 in Panjabi 13 ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ ।
1 Kings 16:26 in Panjabi 26 ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ ।
2 Kings 19:4 in Panjabi 4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜਾ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਤੇ ਝਿੜਕੇ । ਇਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ ।
2 Kings 19:16 in Panjabi 16 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ ! ਹੇ ਯਹੋਵਾਹ, ਆਪਣੀਆਂ ਅੱਖਾਂ ਖੋਲ੍ਹ ਅਤੇ ਵੇਖ ! ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਹ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਭੇਜੀਆਂ ਹਨ ।
Psalm 31:6 in Panjabi 6 ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ ।
Psalm 33:6 in Panjabi 6 ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
Psalm 124:8 in Panjabi 8 ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ ।
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Proverbs 8:23 in Panjabi 23 ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ ।
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 44:19 in Panjabi 19 ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ ?
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 45:20 in Panjabi 20 ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ । ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ !
Isaiah 46:7 in Panjabi 7 ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ । ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਂ ਤੋਂ ਬਚਾਉਂਦਾ ਹੈ ।
Jeremiah 8:19 in Panjabi 19 ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ । ਕੀ ਯਹੋਵਾਹ ਸੀਯੋਨ ਵਿੱਚ ਨਹੀਂ ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ ? ਉਹਨਾਂ ਕਿਉਂ ਆਪਣੀਆਂ ਘੜੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ ?
Jeremiah 10:3 in Panjabi 3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ ।
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Jeremiah 32:17 in Panjabi 17 ਹੇ ਪ੍ਰਭੁ ਯਹੋਵਾਹ, ਵੇਖ ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Daniel 2:28 in Panjabi 28 ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ । ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Amos 2:4 in Panjabi 4 ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪਿਉ-ਦਾਦੇ ਵੀ ਚਲਦੇ ਸਨ ।
Jonah 2:8 in Panjabi 8 ਜਿਹੜੇ ਵਿਅਰਥ ਵਸਤੂਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ ।
Zechariah 12:1 in Panjabi 1 ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ । ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ ।
Matthew 16:16 in Panjabi 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ ।
John 5:26 in Panjabi 26 ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ ।
John 7:18 in Panjabi 18 ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ । ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ ।
Acts 3:12 in Panjabi 12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ ?
Acts 4:24 in Panjabi 24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ ।
Acts 7:26 in Panjabi 26 ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ । ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ ?
Acts 10:26 in Panjabi 26 ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ ।
Acts 12:22 in Panjabi 22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ !
Acts 13:32 in Panjabi 32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ ।
Acts 14:7 in Panjabi 7 ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ ।
Acts 14:21 in Panjabi 21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ ।
Acts 16:30 in Panjabi 30 ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ ?
Acts 17:16 in Panjabi 16 ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ ।
Acts 17:24 in Panjabi 24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Acts 27:10 in Panjabi 10 ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ !
Acts 27:21 in Panjabi 21 ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ !
Acts 27:25 in Panjabi 25 ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ !
Romans 1:20 in Panjabi 20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ ।
1 Corinthians 8:4 in Panjabi 4 ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
Hebrews 3:12 in Panjabi 12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ ।
James 5:17 in Panjabi 17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ ।
Revelation 14:7 in Panjabi 7 ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ !
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।
Revelation 19:19 in Panjabi 19 ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ ।
Revelation 22:9 in Panjabi 9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ !