Acts 14:17 in Panjabi 17 ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ ।
Other Translations King James Version (KJV) Nevertheless he left not himself without witness, in that he did good, and gave us rain from heaven, and fruitful seasons, filling our hearts with food and gladness.
American Standard Version (ASV) And yet He left not himself without witness, in that he did good and gave you from heaven rains and fruitful seasons, filling your hearts with food and gladness.
Bible in Basic English (BBE) But he was not without witness, because he did good, and gave you rain from heaven and times of fruit, making your hearts full of food and joy.
Darby English Bible (DBY) though indeed he did not leave himself without witness, doing good, and giving to you from heaven rain and fruitful seasons, filling your hearts with food and gladness.
World English Bible (WEB) Yet he didn't leave himself without witness, in that he did good and gave you{TR reads "us" instead of "you"} rains from the sky and fruitful seasons, filling our hearts with food and gladness."
Young's Literal Translation (YLT) though, indeed, without witness He did not leave himself, doing good -- from heaven giving rains to us, and fruitful seasons, filling our hearts with food and gladness;'
Cross Reference Leviticus 26:4 in Panjabi 4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ ।
Deuteronomy 8:12 in Panjabi 12 ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,
Deuteronomy 11:14 in Panjabi 14 ਤਾਂ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ ।
Deuteronomy 28:12 in Panjabi 12 ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ । ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ ।
1 Kings 18:1 in Panjabi 1 ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ ।
Nehemiah 9:25 in Panjabi 25 ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗਾਂ ਦੇ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ । ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ ।
Job 5:10 in Panjabi 10 ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
Job 37:6 in Panjabi 6 ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ !” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ ।
Job 38:26 in Panjabi 26 ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
Psalm 19:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ ।
Psalm 36:5 in Panjabi 5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ ।
Psalm 52:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਬੀਮਲਕ ਦੇ ਘਰ ਗਿਆ ਹੈ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ ।
Psalm 65:9 in Panjabi 9 ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ ।
Psalm 68:9 in Panjabi 9 ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ ।
Psalm 104:24 in Panjabi 24 ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !
Psalm 145:9 in Panjabi 9 ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉਤੇ ਹਨ ।
Psalm 145:15 in Panjabi 15 ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ ।
Psalm 147:7 in Panjabi 7 ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Isaiah 22:13 in Panjabi 13 ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਅਸੀਂ ਮਰਾਂਗੇ ।
Jeremiah 5:24 in Panjabi 24 ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ ।
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Joel 2:23 in Panjabi 23 ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ ।
Matthew 5:45 in Panjabi 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ ।
Luke 6:35 in Panjabi 35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ । ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ ।
Acts 17:27 in Panjabi 27 ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ ।
Romans 1:19 in Panjabi 19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁੱਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ ।
1 Timothy 6:17 in Panjabi 17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁੱਝ ਭਰਪੂਰੀ ਨਾਲ ਦਿੰਦਾ ਹੈ ।
James 5:17 in Panjabi 17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ ।