Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Other Translations King James Version (KJV) Confirming the souls of the disciples, and exhorting them to continue in the faith, and that we must through much tribulation enter into the kingdom of God.
American Standard Version (ASV) confirming the souls of the disciples, exhorting them to continue in the faith, and that through many tribulations we must enter into the kingdom of God.
Bible in Basic English (BBE) Making strong the souls of the disciples, saying to them that they were to keep the faith, and that we have to go through troubles of all sorts to come into the kingdom of God.
Darby English Bible (DBY) establishing the souls of the disciples, exhorting them to abide in the faith, and that through many tribulations we must enter into the kingdom of God.
World English Bible (WEB) confirming the souls of the disciples, exhorting them to continue in the faith, and that through many afflictions we must enter into the Kingdom of God.
Young's Literal Translation (YLT) confirming the souls of the disciples, exhorting to remain in the faith, and that through many tribulations it behoveth us to enter into the reign of God,
Cross Reference Isaiah 35:3 in Panjabi 3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !
Matthew 10:21 in Panjabi 21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ ।
Matthew 10:38 in Panjabi 38 ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ ।
Matthew 16:24 in Panjabi 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ।
Matthew 19:24 in Panjabi 24 ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ ।
Mark 9:47 in Panjabi 47 ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ । ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ ।
Mark 10:24 in Panjabi 24 ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ !
Mark 10:30 in Panjabi 30 ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ ।
Luke 22:28 in Panjabi 28 ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ ।
Luke 24:26 in Panjabi 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ ?
John 3:5 in Panjabi 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ ।
John 8:31 in Panjabi 31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ ।
John 12:25 in Panjabi 25 ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ । ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ ।
John 15:4 in Panjabi 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ ।
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
John 15:20 in Panjabi 20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ । ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ । ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ ।
John 16:1 in Panjabi 1 ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ ।
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
Acts 6:7 in Panjabi 7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ ।
Acts 9:16 in Panjabi 16 ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ ।
Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।
Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Acts 15:32 in Panjabi 32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।
Acts 15:41 in Panjabi 41 ਅਤੇ ਸੀਰਿਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ ।
Acts 18:23 in Panjabi 23 ਉੱਥੇ ਕੁੱਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
1 Corinthians 1:8 in Panjabi 8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
1 Thessalonians 3:2 in Panjabi 2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ ।
1 Thessalonians 3:13 in Panjabi 13 ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ ।
2 Timothy 1:8 in Panjabi 8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ ।
2 Timothy 2:11 in Panjabi 11 ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ ।
2 Timothy 3:12 in Panjabi 12 ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ ।
1 Peter 4:12 in Panjabi 12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
2 Peter 1:11 in Panjabi 11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ ।
Jude 1:3 in Panjabi 3 ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ ।
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 7:14 in Panjabi 14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ । ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ ।