Acts 15:20 in Panjabi 20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ ।
Other Translations King James Version (KJV) But that we write unto them, that they abstain from pollutions of idols, and from fornication, and from things strangled, and from blood.
American Standard Version (ASV) but that we write unto them, that they abstain from the pollutions of idols, and from fornication, and from what is strangled, and from blood.
Bible in Basic English (BBE) But that we give them orders to keep themselves from things offered to false gods, and from the evil desires of the body, and from the flesh of animals put to death in ways against the law, and from blood.
Darby English Bible (DBY) but to write to them to abstain from pollutions of idols, and from fornication, and from what is strangled, and from blood.
World English Bible (WEB) but that we write to them that they abstain from the pollution of idols, from sexual immorality, from what is strangled, and from blood.
Young's Literal Translation (YLT) but to write to them to abstain from the pollutions of the idols, and the whoredom, and the strangled thing; and the blood;
Cross Reference Genesis 9:4 in Panjabi 4 ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ ।
Genesis 35:2 in Panjabi 2 ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ ।
Exodus 20:3 in Panjabi 3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ ।
Exodus 20:23 in Panjabi 23 ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ ।
Exodus 34:15 in Panjabi 15 ਕਿਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
Leviticus 3:17 in Panjabi 17 ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ ।
Leviticus 7:23 in Panjabi 23 ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ ।
Leviticus 17:10 in Panjabi 10 ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ ।
Numbers 25:2 in Panjabi 2 ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ ।
Deuteronomy 12:16 in Panjabi 16 ਪਰ ਉਸ ਦਾ ਲਹੂ ਤੁਸੀਂ ਨਾ ਖਾਣਾ, ਉਸ ਨੂੰ ਪਾਣੀ ਦੀ ਤਰ੍ਹਾਂ ਭੂਮੀ ਉੱਤੇ ਡੋਲ੍ਹ ਦੇਣਾ ।
Deuteronomy 12:23 in Panjabi 23 ਪਰ ਉਨ੍ਹਾਂ ਦਾ ਲਹੂ ਕਦੇ ਵੀ ਨਾ ਖਾਇਓ, ਕਿਉਂ ਜੋ ਲਹੂ ਹੀ ਜੀਵਨ ਹੈ । ਤੁਸੀਂ ਮਾਸ ਦੇ ਨਾਲ ਜੀਵਨ ਨੂੰ ਨਾ ਖਾਇਓ
Deuteronomy 14:21 in Panjabi 21 ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ । ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ । ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ ।
Deuteronomy 15:23 in Panjabi 23 ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ ।
1 Samuel 14:32 in Panjabi 32 ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ ।
Psalm 106:37 in Panjabi 37 ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆ ਲਈ ਬਲੀਦਾਨ ਕੀਤਾ ।
Ezekiel 4:14 in Panjabi 14 ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ । ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ । ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ ।
Ezekiel 20:30 in Panjabi 30 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਵੀ ਆਪਣੇ ਪਿਉ-ਦਾਦਿਆਂ ਦੇ ਰਾਹ ਵਿੱਚ ਭ੍ਰਿਸ਼ਟ ਹੁੰਦੇ ਹੋ ? ਅਤੇ ਉਹਨਾਂ ਦੇ ਘਿਣਾਉਣੇ ਕੰਮਾਂ ਦੇ ਮਗਰ ਤੁਸੀਂ ਵੀ ਵਿਭਚਾਰ ਕਰਦੇ ਹੋ ?
Ezekiel 33:25 in Panjabi 25 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ ! ਕੀ ਤੁਸੀਂ ਦੇਸ ਤੇ ਕਬਜਾ ਕਰੋਗੇ ?
Daniel 1:8 in Panjabi 8 ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ । ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ ।
Acts 15:29 in Panjabi 29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।
Acts 21:25 in Panjabi 25 ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ ।
1 Corinthians 5:11 in Panjabi 11 ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 6:13 in Panjabi 13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ ।
1 Corinthians 6:18 in Panjabi 18 ਹਰਾਮਕਾਰੀ ਤੋਂ ਭੱਜੋ । ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ ।
1 Corinthians 7:2 in Panjabi 2 ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ ।
1 Corinthians 8:1 in Panjabi 1 ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ । ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ ।
1 Corinthians 8:4 in Panjabi 4 ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁੱਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ ।
1 Corinthians 10:7 in Panjabi 7 ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ । ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ ।”
1 Corinthians 10:14 in Panjabi 14 ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ ।
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:3 in Panjabi 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ।
1 Timothy 4:4 in Panjabi 4 ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ ।
Hebrews 12:16 in Panjabi 16 ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।
Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Revelation 10:2 in Panjabi 2 ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜ੍ਹੀ ਹੋਈ ਸੀ । ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ ।
Revelation 10:8 in Panjabi 8 ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ ।