Acts 16:1 in Panjabi 1 ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ ।
Other Translations King James Version (KJV) Then came he to Derbe and Lystra: and, behold, a certain disciple was there, named Timotheus, the son of a certain woman, which was a Jewess, and believed; but his father was a Greek:
American Standard Version (ASV) And he came also to Derbe and to Lystra: and behold, a certain disciple was there, named Timothy, the son of a Jewess that believed; but his father was a Greek.
Bible in Basic English (BBE) And he came to Derbe and Lystra: and there was a certain disciple there named Timothy, whose mother was one of the Jews of the faith, but his father was a Greek;
Darby English Bible (DBY) And he came to Derbe and Lystra: and behold, a certain disciple was there, by name Timotheus, son of a Jewish believing woman, but [the] father a Greek,
World English Bible (WEB) He came to Derbe and Lystra: and behold, a certain disciple was there, named Timothy, the son of a Jewess who believed; but his father was a Greek.
Young's Literal Translation (YLT) And he came to Derbe and Lystra, and lo, a certain disciple was there, by name Timotheus son of a certain woman, a believing Jewess, but of a father, a Greek,
Cross Reference Ezra 9:2 in Panjabi 2 ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ ।”
Acts 14:1 in Panjabi 1 ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ ।
Acts 14:6 in Panjabi 6 ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ ।
Acts 14:21 in Panjabi 21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ ।
Acts 17:14 in Panjabi 14 ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ ।
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 19:22 in Panjabi 22 ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁੱਝ ਸਮਾਂ ਰਿਹਾ ।
Acts 20:4 in Panjabi 4 ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ ।
Romans 16:21 in Panjabi 21 ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ ।
1 Corinthians 4:17 in Panjabi 17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ । ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ ।
1 Corinthians 7:14 in Panjabi 14 ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ ।
2 Corinthians 1:1 in Panjabi 1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ ।
2 Corinthians 1:19 in Panjabi 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ ।
Philippians 1:1 in Panjabi 1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ ।
Philippians 2:19 in Panjabi 19 ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ ।
Colossians 1:1 in Panjabi 1 ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ ।
1 Thessalonians 1:1 in Panjabi 1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
1 Thessalonians 3:2 in Panjabi 2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ ।
1 Thessalonians 3:6 in Panjabi 6 ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ ।
2 Thessalonians 1:1 in Panjabi 1 ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ :
1 Timothy 1:2 in Panjabi 2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ ।
1 Timothy 1:18 in Panjabi 18 ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ ।
2 Timothy 1:2 in Panjabi 2 ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ ।
2 Timothy 1:5 in Panjabi 5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ ।
2 Timothy 3:11 in Panjabi 11 ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
Hebrews 13:23 in Panjabi 23 ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ । ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ ।