Acts 16:9 in Panjabi 9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ ।
Other Translations King James Version (KJV) And a vision appeared to Paul in the night; There stood a man of Macedonia, and prayed him, saying, Come over into Macedonia, and help us.
American Standard Version (ASV) And a vision appeared to Paul in the night: There was a man of Macedonia standing, beseeching him, and saying, Come over into Macedonia, and help us.
Bible in Basic English (BBE) And Paul had a vision in the night; a man of Macedonia came, requesting him, and saying, Come over into Macedonia and give us help.
Darby English Bible (DBY) And a vision appeared to Paul in the night: There was a certain Macedonian man, standing and beseeching him, and saying, Pass over into Macedonia and help us.
World English Bible (WEB) A vision appeared to Paul in the night. There was a man of Macedonia standing, begging him, and saying, "Come over into Macedonia and help us."
Young's Literal Translation (YLT) And a vision through the night appeared to Paul -- a certain man of Macedonia was standing, calling upon him, and saying, `Having passed through to Macedonia, help us;' --
Cross Reference Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Acts 8:26 in Panjabi 26 ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ ।
Acts 9:10 in Panjabi 10 ਦੰਮਿਸਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ ।
Acts 9:38 in Panjabi 38 ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ ।
Acts 10:3 in Panjabi 3 ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ !
Acts 10:10 in Panjabi 10 ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁੱਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ ।
Acts 10:30 in Panjabi 30 ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ ।
Acts 10:32 in Panjabi 32 ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ ।
Acts 11:5 in Panjabi 5 ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ ।
Acts 18:5 in Panjabi 5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
Acts 19:21 in Panjabi 21 ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ ।
Acts 20:1 in Panjabi 1 ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ ।
Acts 20:3 in Panjabi 3 ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ ।
Acts 22:17 in Panjabi 17 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ ।
Acts 27:23 in Panjabi 23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !
Romans 10:14 in Panjabi 14 ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ ?
Romans 15:26 in Panjabi 26 ਕਿਉਂ ਜੋ ਮਕਦੁਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ ।
2 Corinthians 7:5 in Panjabi 5 ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁੱਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ ।
2 Corinthians 8:1 in Panjabi 1 ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ ।
2 Corinthians 9:2 in Panjabi 2 ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ ।
2 Corinthians 11:9 in Panjabi 9 ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ ।
2 Corinthians 12:1 in Panjabi 1 ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਨਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ ।
2 Corinthians 12:7 in Panjabi 7 ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ ।
1 Thessalonians 1:7 in Panjabi 7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ ।
1 Thessalonians 4:10 in Panjabi 10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ ।