Acts 17:11 in Panjabi 11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ ।
Other Translations King James Version (KJV) These were more noble than those in Thessalonica, in that they received the word with all readiness of mind, and searched the scriptures daily, whether those things were so.
American Standard Version (ASV) Now these were more noble than those in Thessalonica, in that they received the word with all readiness of the mind, examining the Scriptures daily, whether these things were so.
Bible in Basic English (BBE) Now these were more noble than the Jews of Thessalonica, for they gave serious attention to the word, searching in the holy Writings every day, to see if these things were so.
Darby English Bible (DBY) And these were more noble than those in Thessalonica, receiving the word with all readiness of mind, daily searching the scriptures if these things were so.
World English Bible (WEB) Now these were more noble than those in Thessalonica, in that they received the word with all readiness of the mind, examining the Scriptures daily to see whether these things were so.
Young's Literal Translation (YLT) and these were more noble than those in Thessalonica, they received the word with all readiness of mind, every day examining the Writings whether those things were so;
Cross Reference Job 23:12 in Panjabi 12 ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ ।
Psalm 1:2 in Panjabi 2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ ।
Psalm 119:97 in Panjabi 97 ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ,ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ !
Psalm 119:100 in Panjabi 100 ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਚਦਾ ਹਾਂ,ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ ।
Psalm 119:148 in Panjabi 148 ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ ।
Proverbs 1:5 in Panjabi 5 ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
Proverbs 2:1 in Panjabi 1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
Proverbs 8:10 in Panjabi 10 ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
Proverbs 9:9 in Panjabi 9 ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ ।
Isaiah 8:20 in Panjabi 20 ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ ।
Isaiah 34:16 in Panjabi 16 ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ ।
Jeremiah 2:21 in Panjabi 21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ । ਜੋ ਸਰਾਸਰ ਖਾਲਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ ?
Matthew 13:23 in Panjabi 23 ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ । ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ ।
Luke 16:29 in Panjabi 29 ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
John 3:21 in Panjabi 21 ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ । ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 10:33 in Panjabi 33 ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ । ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ ।
Acts 11:1 in Panjabi 1 ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ।
Acts 17:1 in Panjabi 1 ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ ।
1 Thessalonians 1:6 in Panjabi 6 ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ ।
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
James 1:21 in Panjabi 21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
1 John 4:5 in Panjabi 5 ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ ।