Acts 17:4 in Panjabi 4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ ।
Other Translations King James Version (KJV) And some of them believed, and consorted with Paul and Silas; and of the devout Greeks a great multitude, and of the chief women not a few.
American Standard Version (ASV) And some of them were persuaded, and consorted with Paul and Silas, and of the devout Greeks a great multitude, and of the chief women not a few.
Bible in Basic English (BBE) And some of them had faith, and were joined to Paul and Silas; and a number of the God-fearing Greeks, and some of the chief women.
Darby English Bible (DBY) And some of them believed, and joined themselves to Paul and Silas, and of the Greeks who worshipped, a great multitude, and of the chief women not a few.
World English Bible (WEB) Some of them were persuaded, and joined Paul and Silas, of the devout Greeks a great multitude, and not a few of the chief women.
Young's Literal Translation (YLT) And certain of them did believe, and attached themselves to Paul and to Silas, also of the worshipping Greeks a great multitude, of the principal women also not a few.
Cross Reference Proverbs 9:6 in Panjabi 6 ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ !
Proverbs 13:20 in Panjabi 20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ ।
Song of Solomon 1:7 in Panjabi 7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ ?
Song of Solomon 6:1 in Panjabi 1 ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ ?
Zechariah 2:11 in Panjabi 11 ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
John 7:35 in Panjabi 35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ ?
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 2:44 in Panjabi 44 ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ ।
Acts 4:23 in Panjabi 23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁੱਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ ।
Acts 5:12 in Panjabi 12 ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ ।
Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Acts 13:50 in Panjabi 50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ ।
Acts 14:1 in Panjabi 1 ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ ।
Acts 14:4 in Panjabi 4 ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁੱਝ ਯਹੂਦੀਆਂ ਦੀ ਵੱਲ ਅਤੇ ਕੁੱਝ ਰਸੂਲਾਂ ਦੀ ਵੱਲ ਹੋ ਗਏ ।
Acts 15:22 in Panjabi 22 ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ ।
Acts 15:27 in Panjabi 27 ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ ।
Acts 15:32 in Panjabi 32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।
Acts 15:40 in Panjabi 40 ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ ।
Acts 16:3 in Panjabi 3 ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ ।
Acts 17:12 in Panjabi 12 ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ ।
Acts 17:17 in Panjabi 17 ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ ।
Acts 17:34 in Panjabi 34 ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ । ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ ।
Acts 18:4 in Panjabi 4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ ।
Acts 19:10 in Panjabi 10 ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ ।
Acts 21:28 in Panjabi 28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ ।
Acts 28:24 in Panjabi 24 ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ !
2 Corinthians 6:17 in Panjabi 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
2 Corinthians 8:5 in Panjabi 5 ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ ।