Acts 18:25 in Panjabi 25 ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ ।
Other Translations King James Version (KJV) This man was instructed in the way of the Lord; and being fervent in the spirit, he spake and taught diligently the things of the Lord, knowing only the baptism of John.
American Standard Version (ASV) This man had been instructed in the way of the Lord; and being fervent in spirit, he spake and taught accurately the things concerning Jesus, knowing only the baptism of John:
Bible in Basic English (BBE) This man had been trained in the way of the Lord; and burning in spirit, he gave himself up to teaching the facts about Jesus, though he had knowledge only of John's baptism:
Darby English Bible (DBY) He was instructed in the way of the Lord, and being fervent in his spirit, he spoke and taught exactly the things concerning Jesus, knowing only the baptism of John.
World English Bible (WEB) This man had been instructed in the way of the Lord; and being fervent in spirit, he spoke and taught accurately the things concerning Jesus, although he knew only the baptism of John.
Young's Literal Translation (YLT) this one was instructed in the way of the Lord, and being fervent in the Spirit, was speaking and teaching exactly the things about the Lord, knowing only the baptism of John;
Cross Reference Genesis 18:19 in Panjabi 19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ ।
Judges 2:22 in Panjabi 22 ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ ।”
1 Samuel 12:23 in Panjabi 23 ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ । ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ ।
Psalm 25:8 in Panjabi 8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ ।
Psalm 119:1 in Panjabi 1 ਧੰਨ ਓਹ ਹਨ ਜਿਹੜੇ ਪਰਮ ਚਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ !
Isaiah 40:3 in Panjabi 3 ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Hosea 14:9 in Panjabi 9 ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ ।
Matthew 3:1 in Panjabi 1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
Mark 1:3 in Panjabi 3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ ।
Mark 12:14 in Panjabi 14 ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ ? ਅਸੀਂ ਦੇਈਏ ਕਿ ਨਾ ਦੇਈਏ ?
Luke 3:1 in Panjabi 1 ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫਿਲਿੱਪੁਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ ।
Luke 7:29 in Panjabi 29 ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ ।
John 1:19 in Panjabi 19 ਯਰੂਸ਼ਲਮ ਦੇ ਯਹੂਦੀਆਂ ਨੇ ਕੁੱਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ । ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ ।”
Acts 9:2 in Panjabi 2 ਅਤੇ ਉਸ ਦੇ ਕੋਲੋਂ ਦੰਮਿਸਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ ।
Acts 13:10 in Panjabi 10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ ?
Acts 16:17 in Panjabi 17 ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ ।
Acts 19:3 in Panjabi 3 ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ ।
Acts 19:9 in Panjabi 9 ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ ।
Acts 19:23 in Panjabi 23 ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ ।
Romans 12:11 in Panjabi 11 ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ ।
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
2 Timothy 2:4 in Panjabi 4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ ।
James 5:16 in Panjabi 16 ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ । ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ ।