Acts 18:6 in Panjabi 6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ ! ਮੈਂ ਨਿਰਦੋਸ਼ ਹਾਂ ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ ।
Other Translations King James Version (KJV) And when they opposed themselves, and blasphemed, he shook his raiment, and said unto them, Your blood be upon your own heads; I am clean; from henceforth I will go unto the Gentiles.
American Standard Version (ASV) And when they opposed themselves and blasphemed, he shook out his raiment and said unto them, Your blood `be' upon your own heads; I am clean: from henceforth I will go unto the Gentiles.
Bible in Basic English (BBE) And when they put themselves against him, and said evil words, he said, shaking his clothing, Your blood be on your heads, I am clean: from now I will go to the Gentiles.
Darby English Bible (DBY) But as they opposed and spoke injuriously, he shook his clothes, and said to them, Your blood be upon your own head: *I* [am] pure; from henceforth I will go to the nations.
World English Bible (WEB) When they opposed him and blasphemed, he shook out his clothing and said to them, "Your blood be on your own heads! I am clean. From now on, I will go to the Gentiles!"
Young's Literal Translation (YLT) and on their resisting and speaking evil, having shaken `his' garments, he said unto them, `Your blood `is' upon your head -- I am clean; henceforth to the nations I will go on.'
Cross Reference Leviticus 20:9 in Panjabi 9 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ । ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ ।
Leviticus 20:11 in Panjabi 11 ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ ।
2 Samuel 1:16 in Panjabi 16 ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ !
Nehemiah 5:13 in Panjabi 13 ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ !” ਤਦ ਸਾਰੀ ਸਭਾ ਨੇ ਕਿਹਾ, “ਆਮੀਨ !” ਅਤੇ ਯਹੋਵਾਹ ਦੀ ਉਸਤਤ ਕੀਤੀ । ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ ।
Ezekiel 3:18 in Panjabi 18 ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ ।
Ezekiel 18:13 in Panjabi 13 ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ ।
Ezekiel 33:4 in Panjabi 4 ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ । ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ ।
Ezekiel 33:8 in Panjabi 8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ ।
Matthew 8:11 in Panjabi 11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ ।
Matthew 10:14 in Panjabi 14 ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ।
Matthew 21:43 in Panjabi 43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ ।
Matthew 22:10 in Panjabi 10 ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ ।
Matthew 27:25 in Panjabi 25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ !
Luke 9:5 in Panjabi 5 ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ ।
Luke 10:10 in Panjabi 10 ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ
Luke 22:65 in Panjabi 65 ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ ।
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 13:51 in Panjabi 51 ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ ।
Acts 19:9 in Panjabi 9 ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ ।
Acts 20:26 in Panjabi 26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।
Acts 26:11 in Panjabi 11 ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
Acts 28:28 in Panjabi 28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
Romans 3:29 in Panjabi 29 ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ ।
Romans 9:25 in Panjabi 25 ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ ।
Romans 9:30 in Panjabi 30 ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 10:12 in Panjabi 12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁੱਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ ।
Romans 11:11 in Panjabi 11 ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ ? ਕਦੇ ਨਹੀਂ ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ ।
1 Thessalonians 2:14 in Panjabi 14 ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ ।
1 Timothy 5:22 in Panjabi 22 ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ । ਆਪਣੇ ਆਪ ਨੂੰ ਪਵਿੱਤਰ ਰੱਖ ।
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ।
James 2:6 in Panjabi 6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ ?
1 Peter 4:4 in Panjabi 4 ਉਹ ਇਸ ਨੂੰ ਅਚਰਜ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ