Acts 19:9 in Panjabi 9 ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ ।
Other Translations King James Version (KJV) But when divers were hardened, and believed not, but spake evil of that way before the multitude, he departed from them, and separated the disciples, disputing daily in the school of one Tyrannus.
American Standard Version (ASV) But when some were hardened and disobedient, speaking evil of the Way before the multitude, he departed from them, and separated the disciples, reasoning daily in the school of Tyrannus.
Bible in Basic English (BBE) But because some of the people were hard-hearted and would not give hearing, saying evil words about the Way before the people, he went away from them, and kept the disciples separate, reasoning every day in the school of Tyrannus.
Darby English Bible (DBY) But when some were hardened and disbelieved, speaking evil of the way before the multitude, he left them and separated the disciples, reasoning daily in the school of Tyrannus.
World English Bible (WEB) But when some were hardened and disobedient, speaking evil of the Way before the multitude, he departed from them, and separated the disciples, reasoning daily in the school of Tyrannus.
Young's Literal Translation (YLT) and when certain were hardened and were disbelieving, speaking evil of the way before the multitude, having departed from them, he did separate the disciples, every day reasoning in the school of a certain Tyrannus.
Cross Reference 2 Kings 17:14 in Panjabi 14 ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪਿਉ-ਦਾਦਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ ।
2 Chronicles 30:8 in Panjabi 8 ਹੁਣ ਤੁਸੀਂ ਆਪਣੇ ਪਿਉ-ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Nehemiah 9:16 in Panjabi 16 ਪਰ ਉਨ੍ਹਾਂ ਨੇ ਅਤੇ ਸਾਡੇ ਪਿਉ-ਦਾਦਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
Nehemiah 9:29 in Panjabi 29 ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ ।
Psalm 95:8 in Panjabi 8 ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
Proverbs 8:34 in Panjabi 34 ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ ।
Isaiah 8:14 in Panjabi 14 ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ ।
Jeremiah 7:26 in Panjabi 26 ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪਿਉ-ਦਾਦਿਆਂ ਨਾਲੋਂ ਵਧ ਕੇ ਬਦੀ ਕੀਤੀ ।
Jeremiah 19:15 in Panjabi 15 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਉੱਤੇ ਅਤੇ ਇਸ ਦੀਆਂ ਸਾਰੀਆਂ ਬਸਤੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਇਸ ਉੱਤੇ ਲਿਆਉਣ ਦੀ ਗੱਲ ਕੀਤੀ ਹੈ ਲਿਆ ਰਿਹਾ ਹਾਂ ਕਿਉਂ ਜੋ ਉਹਨਾਂ ਨੇ ਆਪਣੀਆਂ ਧੌਣਾਂ ਅਕੜਾ ਲਈਆਂ ਹਨ ਭਈ ਮੇਰੀ ਗੱਲ ਨਾ ਸੁਣਨ ।
Matthew 15:14 in Panjabi 14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ ।
Matthew 16:4 in Panjabi 4 ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ ।
Matthew 26:55 in Panjabi 55 ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ ।
Luke 12:51 in Panjabi 51 ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ ? ਨਹੀਂ, ਸਗੋਂ ਜੁਦਾਈ ਪਾਉਣ ।
John 12:40 in Panjabi 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Acts 9:2 in Panjabi 2 ਅਤੇ ਉਸ ਦੇ ਕੋਲੋਂ ਦੰਮਿਸਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ ।
Acts 11:26 in Panjabi 26 ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ ।
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 14:4 in Panjabi 4 ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁੱਝ ਯਹੂਦੀਆਂ ਦੀ ਵੱਲ ਅਤੇ ਕੁੱਝ ਰਸੂਲਾਂ ਦੀ ਵੱਲ ਹੋ ਗਏ ।
Acts 17:4 in Panjabi 4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ ।
Acts 18:6 in Panjabi 6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ ! ਮੈਂ ਨਿਰਦੋਸ਼ ਹਾਂ ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ ।
Acts 19:23 in Panjabi 23 ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ ।
Acts 19:30 in Panjabi 30 ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ ।
Acts 20:31 in Panjabi 31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ ।
Acts 22:4 in Panjabi 4 ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ ।
Acts 24:21 in Panjabi 21 ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ ।
Acts 28:22 in Panjabi 22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
Romans 9:18 in Panjabi 18 ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ ।
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
1 Timothy 6:5 in Panjabi 5 ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ ।
2 Timothy 1:15 in Panjabi 15 ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ ।
2 Timothy 3:5 in Panjabi 5 ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ ।
2 Timothy 4:2 in Panjabi 2 ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ । ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ ।
Hebrews 3:13 in Panjabi 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ ।
2 Peter 2:2 in Panjabi 2 ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ ।
2 Peter 2:12 in Panjabi 12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ ।
Jude 1:10 in Panjabi 10 ਪਰ ਇਹ ਲੋਕ ਜੋ ਕੁੱਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁੱਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ ।