Acts 2:10 in Panjabi 10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
Other Translations King James Version (KJV) Phrygia, and Pamphylia, in Egypt, and in the parts of Libya about Cyrene, and strangers of Rome, Jews and proselytes,
American Standard Version (ASV) in Phrygia and Pamphylia, in Egypt and the parts of Libya about Cyrene, and sojourners from Rome, both Jews and proselytes,
Bible in Basic English (BBE) In Phrygia and Pamphylia, in Egypt and the parts of Libya about Cyrene, and those who have come from Rome, Jews by birth and others who have become Jews,
Darby English Bible (DBY) both Phrygia and Pamphylia, Egypt, and the parts of Libya which adjoin Cyrene, and the Romans sojourning [here], both Jews and proselytes,
World English Bible (WEB) Phrygia, Pamphylia, Egypt, the parts of Libya around Cyrene, visitors from Rome, both Jews and proselytes,
Young's Literal Translation (YLT) Phrygia also, and Pamphylia, Egypt, and the parts of Libya, that `are' along Cyrene, and the strangers of Rome, both Jews and proselytes,
Cross Reference Genesis 12:10 in Panjabi 10 ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ । ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਭਿਅੰਕਰ ਕਾਲ ਪਿਆ ਸੀ ।
Esther 8:17 in Panjabi 17 ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ । ਅਤੇ ਉਨ੍ਹਾਂ ਦੇਸ਼ਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈ ਉਨ੍ਹਾਂ ਉੱਤੇ ਛਾ ਗਿਆ ।
Isaiah 19:23 in Panjabi 23 ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ ।
Jeremiah 9:26 in Panjabi 26 ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਦਿਲ ਅਸੁੰਨਤੇ ਹਨ ।
Jeremiah 46:9 in Panjabi 9 ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਫੂਟੀ ਜਿਹਨਾਂ ਢਾਲਾਂ ਫੜੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ ।
Ezekiel 30:5 in Panjabi 5 ਕੂਸ਼, ਫੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ ।
Daniel 11:43 in Panjabi 43 ਪਰ ਉਹ ਸੋਨੇ, ਚਾਂਦੀ ਦੇ ਖਜਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰਖੇਗਾ ਅਤੇ ਲੂਬੀ ਅਤੇ ਕੂਸ਼ੀ ਉਸ ਦੇ ਮਗਰ ਲੱਗਣਗੇ ।
Hosea 11:1 in Panjabi 1 ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Zechariah 8:23 in Panjabi 23 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ।
Matthew 2:15 in Panjabi 15 ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ ।
Matthew 27:32 in Panjabi 32 ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ । ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ ।
Mark 15:21 in Panjabi 21 ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ ।
Acts 6:5 in Panjabi 5 ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫਿਲਿੱਪੁਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ ।
Acts 6:9 in Panjabi 9 ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ ।
Acts 11:20 in Panjabi 20 ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ ।
Acts 13:1 in Panjabi 1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ ।
Acts 13:13 in Panjabi 13 ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ ।
Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Acts 14:24 in Panjabi 24 ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪੰਫ਼ੁਲਿਯਾ ਵਿੱਚ ਆਏ ।
Acts 15:38 in Panjabi 38 ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ ।
Acts 16:6 in Panjabi 6 ਉਹ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ ।
Acts 18:2 in Panjabi 2 ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ ।
Acts 18:23 in Panjabi 23 ਉੱਥੇ ਕੁੱਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ ।
Acts 23:11 in Panjabi 11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ ।
Acts 27:5 in Panjabi 5 ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪੰਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ ।
Acts 28:15 in Panjabi 15 ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l
Romans 1:7 in Panjabi 7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Romans 1:15 in Panjabi 15 ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ ।
2 Timothy 1:17 in Panjabi 17 ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ ।
Revelation 11:8 in Panjabi 8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ ।