Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Other Translations King James Version (KJV) And it shall come to pass in the last days, saith God, I will pour out of my Spirit upon all flesh: and your sons and your daughters shall prophesy, and your young men shall see visions, and your old men shall dream dreams:
American Standard Version (ASV) And it shall be in the last days, saith God, I will pour forth of my Spirit upon all flesh: And your sons and your daughters shall prophesy, And your young men shall see visions, And your old men shall dream dreams:
Bible in Basic English (BBE) And it will come about, in the last days, says God, that I will send out my Spirit on all flesh; and your sons and your daughters will be prophets, and your young men will see visions, and your old men will have dreams:
Darby English Bible (DBY) And it shall be in the last days, saith God, [that] I will pour out of my Spirit upon all flesh; and your sons and your daughters shall prophesy, and your young men shall see visions, and your elders shall dream with dreams;
World English Bible (WEB) 'It will be in the last days, says God, That I will pour out my Spirit on all flesh. Your sons and your daughters will prophesy. Your young men will see visions. Your old men will dream dreams.
Young's Literal Translation (YLT) And it shall be in the last days, saith God, I will pour out of My Spirit upon all flesh, and your sons and your daughters shall prophesy, and your young men shall see visions, and your old men shall dream dreams;
Cross Reference Genesis 6:12 in Panjabi 12 ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ ।
Genesis 49:1 in Panjabi 1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ ।
Psalm 65:2 in Panjabi 2 ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ ।
Psalm 72:6 in Panjabi 6 ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ ।
Proverbs 1:23 in Panjabi 23 ਮੇਰੀ ਝਿੜਕ ਸੁਣ ਕੇ ਮੁੜੋ ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 40:5 in Panjabi 5 ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 49:26 in Panjabi 26 ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ ।
Isaiah 66:23 in Panjabi 23 ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ ।
Ezekiel 11:19 in Panjabi 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Ezekiel 39:29 in Panjabi 29 ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 10:14 in Panjabi 14 ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zechariah 2:13 in Panjabi 13 ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Luke 3:6 in Panjabi 6 ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ ।
John 7:39 in Panjabi 39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ ।
John 17:2 in Panjabi 2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ ।
Acts 10:45 in Panjabi 45 ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ ।
Acts 11:28 in Panjabi 28 ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ ।
Acts 21:9 in Panjabi 9 ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
1 Corinthians 12:10 in Panjabi 10 ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ ।
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
1 Corinthians 14:26 in Panjabi 26 ਸੋ ਭਰਾਵੋ, ਗੱਲ ਕੀ ਹੈ ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ । ਸਭ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
James 5:3 in Panjabi 3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ । ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ ।
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।