Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Other Translations King James Version (KJV) Ye men of Israel, hear these words; Jesus of Nazareth, a man approved of God among you by miracles and wonders and signs, which God did by him in the midst of you, as ye yourselves also know:
American Standard Version (ASV) Ye men of Israel, hear these words: Jesus of Nazareth, a man approved of God unto you by mighty works and wonders and signs which God did by him in the midst of you, even as ye yourselves know;
Bible in Basic English (BBE) Men of Israel, give ear to these words: Jesus of Nazareth, a man who had the approval of God, as was made clear to you by the great works and signs and wonders which God did by him among you, as you yourselves have knowledge,
Darby English Bible (DBY) Men of Israel, hear these words: Jesus the Nazaraean, a man borne witness to by God to you by works of power and wonders and signs, which God wrought by him in your midst, as yourselves know
World English Bible (WEB) "Men of Israel, hear these words! Jesus of Nazareth, a man approved by God to you by mighty works and wonders and signs which God did by him in the midst of you, even as you yourselves know,
Young's Literal Translation (YLT) `Men, Israelites! hear these words, Jesus the Nazarene, a man approved of God among you by mighty works, and wonders, and signs, that God did through him in the midst of you, according as also ye yourselves have known;
Cross Reference Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Matthew 2:23 in Panjabi 23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ ।
Matthew 9:8 in Panjabi 8 ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ ।
Matthew 11:2 in Panjabi 2 ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
Matthew 12:28 in Panjabi 28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ ।
Luke 7:20 in Panjabi 20 ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ ?
Luke 11:20 in Panjabi 20 ਪਰ ਜੇ ਮੈਂ ਪਰਮੇਸ਼ੁਰ ਦੀ ਸ਼ਕਤੀ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ ।
Luke 24:18 in Panjabi 18 ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ ?
John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
John 3:2 in Panjabi 2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ । ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ ।”
John 4:48 in Panjabi 48 ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ ।”
John 5:17 in Panjabi 17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ ।”
John 5:36 in Panjabi 36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
John 6:14 in Panjabi 14 ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ ।”
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
John 7:31 in Panjabi 31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ । ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ ?
John 9:33 in Panjabi 33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ । ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ ।”
John 10:37 in Panjabi 37 ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ ।
John 11:40 in Panjabi 40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ ।”
John 11:47 in Panjabi 47 ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ ।
John 12:17 in Panjabi 17 ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ । ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ ।
John 14:10 in Panjabi 10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ ।
John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
John 19:19 in Panjabi 19 ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ ।”
Acts 3:12 in Panjabi 12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ ?
Acts 4:10 in Panjabi 10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ ।
Acts 5:35 in Panjabi 35 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ ।
Acts 6:14 in Panjabi 14 ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ ।
Acts 10:37 in Panjabi 37 ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ ।
Acts 13:16 in Panjabi 16 ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ ।
Acts 14:27 in Panjabi 27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।
Acts 21:28 in Panjabi 28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ ।
Acts 22:8 in Panjabi 8 ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੂੰ ਕੌਣ ਹੈਂ ? ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ ।
Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
Acts 26:9 in Panjabi 9 ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁੱਝ ਕਰਨਾ ਚਾਹੀਦਾ ਹੈ ।
Acts 26:26 in Panjabi 26 ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ ।
2 Corinthians 12:12 in Panjabi 12 ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ ।
Hebrews 2:4 in Panjabi 4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ ।