Acts 2:30 in Panjabi 30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ ।
Other Translations King James Version (KJV) Therefore being a prophet, and knowing that God had sworn with an oath to him, that of the fruit of his loins, according to the flesh, he would raise up Christ to sit on his throne;
American Standard Version (ASV) Being therefore a prophet, and knowing that God had sworn with an oath to him, that of the fruit of his loins he would set `one' upon his throne;
Bible in Basic English (BBE) But being a prophet, and having in mind the oath which God had given to him, that of the fruit of his body one would take his place as a king,
Darby English Bible (DBY) Being therefore a prophet, and knowing that God had sworn to him with an oath, of the fruit of his loins to set upon his throne;
World English Bible (WEB) Therefore, being a prophet, and knowing that God had sworn with an oath to him that of the fruit of his body, according to the flesh, he would raise up the Christ to sit on his throne,
Young's Literal Translation (YLT) a prophet, therefore, being, and knowing that with an oath God did swear to him, out of the fruit of his loins, according to the flesh, to raise up the Christ, to sit upon his throne,
Cross Reference 2 Samuel 7:11 in Panjabi 11 ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਗਾ । ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਸਾਸ਼ਨ ਦੇਵੇਗਾ,
2 Samuel 23:2 in Panjabi 2 ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ ।
1 Chronicles 17:11 in Panjabi 11 ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਇਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 72:1 in Panjabi 1 ਸੁਲੇਮਾਨ ਦਾ ਗੀਤ ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ ।
Psalm 89:3 in Panjabi 3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
Psalm 89:19 in Panjabi 19 ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿਚੋਂ ਚੁਣ ਕੇ ਇੱਕ ਨੂੰ ਉੱਚਿਆ ਕੀਤਾ ਹੈ ।
Psalm 110:1 in Panjabi 1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ।
Psalm 132:11 in Panjabi 11 ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 33:14 in Panjabi 14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ
Amos 9:11 in Panjabi 11 ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Matthew 22:43 in Panjabi 43 ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ ? ਕਿ
Matthew 27:35 in Panjabi 35 ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ ।
Mark 12:36 in Panjabi 36 ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ l
Luke 1:31 in Panjabi 31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ ।
Luke 1:69 in Panjabi 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
Luke 2:10 in Panjabi 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 18:36 in Panjabi 36 ਯਿਸੂ ਨੇ ਆਖਿਆ, “ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ । ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ । ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ ।”
Acts 1:16 in Panjabi 16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ ।
Romans 1:3 in Panjabi 3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ ।
Romans 15:12 in Panjabi 12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ ।
2 Timothy 2:8 in Panjabi 8 ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ ।
Hebrews 3:7 in Panjabi 7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
Hebrews 4:7 in Panjabi 7 ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।”
Hebrews 6:17 in Panjabi 17 ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ ।
Hebrews 7:1 in Panjabi 1 ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਬਰਕਤ ਦਿੱਤੀ ।
Hebrews 7:21 in Panjabi 21 ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, -
2 Peter 1:21 in Panjabi 21 ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ ।
Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”