Acts 2:38 in Panjabi 38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ ।
Other Translations King James Version (KJV) Then Peter said unto them, Repent, and be baptized every one of you in the name of Jesus Christ for the remission of sins, and ye shall receive the gift of the Holy Ghost.
American Standard Version (ASV) And Peter `said' unto them, Repent ye, and be baptized every one of you in the name of Jesus Christ unto the remission of your sins; and ye shall receive the gift of the Holy Spirit.
Bible in Basic English (BBE) And Peter said, Let your hearts be changed, every one of you, and have baptism in the name of Jesus Christ, for the forgiveness of your sins; and you will have the Holy Spirit given to you.
Darby English Bible (DBY) And Peter said to them, Repent, and be baptised, each one of you, in the name of Jesus Christ, for remission of sins, and ye will receive the gift of the Holy Spirit.
World English Bible (WEB) Peter said to them, "Repent, and be baptized, everyone of you, in the name of Jesus Christ for the forgiveness of sins, and you will receive the gift of the Holy Spirit.
Young's Literal Translation (YLT) and Peter said unto them, `Reform, and be baptized each of you on the name of Jesus Christ, to remission of sins, and ye shall receive the gift of the Holy Spirit,
Cross Reference Isaiah 32:15 in Panjabi 15 ਜਦੋਂ ਤੱਕ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 59:21 in Panjabi 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Ezekiel 39:29 in Panjabi 29 ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Joel 2:28 in Panjabi 28 ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਨ ਵੇਖਣਗੇ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Matthew 4:17 in Panjabi 17 ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ ।
Matthew 21:28 in Panjabi 28 ਪਰ ਤੁਸੀਂ ਕੀ ਸਮਝਦੇ ਹੋ ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ । ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ ।
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Mark 1:15 in Panjabi 15 ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ । ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ ।
Mark 16:16 in Panjabi 16 ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ ।
Luke 15:1 in Panjabi 1 ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
Acts 2:16 in Panjabi 16 ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ ।
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Acts 5:31 in Panjabi 31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।
Acts 8:12 in Panjabi 12 ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ ।
Acts 8:15 in Panjabi 15 ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ ।
Acts 8:20 in Panjabi 20 ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ !
Acts 8:36 in Panjabi 36 ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ । ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ ?
Acts 10:44 in Panjabi 44 ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ ।
Acts 10:48 in Panjabi 48 ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁੱਝ ਦਿਨ ਉੱਥੇ ਹੋਰ ਰਹੇ ।
Acts 16:15 in Panjabi 15 ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ ।
Acts 16:31 in Panjabi 31 ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ ।
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Acts 19:4 in Panjabi 4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ ।
Acts 20:21 in Panjabi 21 ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ ।
Acts 22:16 in Panjabi 16 ਹੁਣ ਤੂੰ ਕਿਉਂ ਢਿੱਲ ਕਰਦਾ ਹੈਂ ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Acts 26:20 in Panjabi 20 ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।
Romans 6:3 in Panjabi 3 ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ ?
1 Corinthians 1:13 in Panjabi 13 ਭਲਾ, ਕੀ ਮਸੀਹ ਵੰਡਿਆ ਹੋਇਆ ਹੈ ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ ?
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
1 Peter 3:21 in Panjabi 21 ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ ।