Acts 2:46 in Panjabi 46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ ।
Other Translations King James Version (KJV) And they, continuing daily with one accord in the temple, and breaking bread from house to house, did eat their meat with gladness and singleness of heart,
American Standard Version (ASV) And day by day, continuing stedfastly with one accord in the temple, and breaking bread at home, they took their food with gladness and singleness of heart,
Bible in Basic English (BBE) And day by day, going in agreement together regularly to the Temple and, taking broken bread together in their houses, they took their food with joy and with true hearts,
Darby English Bible (DBY) And every day, being constantly in the temple with one accord, and breaking bread in [the] house, they received their food with gladness and simplicity of heart,
World English Bible (WEB) Day by day, continuing steadfastly with one accord in the temple, and breaking bread at home, they took their food with gladness and singleness of heart,
Young's Literal Translation (YLT) Daily also continuing with one accord in the temple, breaking also at every house bread, they were partaking of food in gladness and simplicity of heart,
Cross Reference Deuteronomy 12:7 in Panjabi 7 ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ ।
Deuteronomy 12:12 in Panjabi 12 ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ ।
Deuteronomy 16:11 in Panjabi 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
Nehemiah 8:10 in Panjabi 10 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ ।”
Psalm 86:11 in Panjabi 11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾ ।
Ecclesiastes 9:7 in Panjabi 7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ ।
Matthew 6:22 in Panjabi 22 ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ ।
Luke 11:41 in Panjabi 41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ ।
Luke 24:30 in Panjabi 30 ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ ।
Luke 24:53 in Panjabi 53 ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ ।
Acts 1:13 in Panjabi 13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ ।
Acts 2:42 in Panjabi 42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ ।
Acts 3:1 in Panjabi 1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ ।
Acts 5:21 in Panjabi 21 ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ ।
Acts 5:42 in Panjabi 42 ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ !
Acts 16:34 in Panjabi 34 ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ ।
Acts 20:7 in Panjabi 7 ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ ।
Romans 12:8 in Panjabi 8 ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
1 Corinthians 10:30 in Panjabi 30 ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ ?
1 Corinthians 11:20 in Panjabi 20 ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
Colossians 3:22 in Panjabi 22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ ।