Acts 20:32 in Panjabi 32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ ।
Other Translations King James Version (KJV) And now, brethren, I commend you to God, and to the word of his grace, which is able to build you up, and to give you an inheritance among all them which are sanctified.
American Standard Version (ASV) And now I commend you to God, and to the word of his grace, which is able to build `you' up, and to give `you' the inheritance among all them that are sanctified.
Bible in Basic English (BBE) And now, I give you into the care of God and the word of his grace, which is able to make you strong and to give you your heritage among all the saints.
Darby English Bible (DBY) And now I commit you to God, and to the word of his grace, which is able to build [you] up and give [to you] an inheritance among all the sanctified.
World English Bible (WEB) Now, brothers,{The word for "brothers" here and where the context allows may also be correctly translated "brothers and sisters" or "siblings."} I entrust you to God, and to the word of his grace, which is able to build up, and to give you the inheritance among all those who are sanctified.
Young's Literal Translation (YLT) and now, I commend you, brethren, to God, and to the word of His grace, that is able to build up, and to give you an inheritance among all those sanctified.
Cross Reference Genesis 50:24 in Panjabi 24 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ।
Jeremiah 3:19 in Panjabi 19 ਮੈਂ ਤਾਂ ਆਖਿਆ ਸੀ,- ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ ! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ ।
Jeremiah 49:11 in Panjabi 11 ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ ।
John 15:3 in Panjabi 3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ ।
John 17:17 in Panjabi 17 ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ ।
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Acts 14:3 in Panjabi 3 ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ ।
Acts 14:23 in Panjabi 23 ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ ।
Acts 14:26 in Panjabi 26 ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ ।
Acts 15:40 in Panjabi 40 ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ ।
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
1 Corinthians 1:2 in Panjabi 2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ ।
1 Corinthians 3:9 in Panjabi 9 ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ । ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ ।
1 Corinthians 6:11 in Panjabi 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ ।
Ephesians 1:14 in Panjabi 14 ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
Ephesians 1:18 in Panjabi 18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ !
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Ephesians 4:12 in Panjabi 12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉਨਤੀ ਹੋਵੇ !
Ephesians 4:16 in Panjabi 16 ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ ॥
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
Colossians 1:12 in Panjabi 12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ ।
Colossians 2:7 in Panjabi 7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ ।
Colossians 3:24 in Panjabi 24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ ।
Hebrews 2:11 in Panjabi 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ । ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ ।
Hebrews 9:15 in Panjabi 15 ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ ।
Hebrews 10:14 in Panjabi 14 ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।
1 Peter 1:4 in Panjabi 4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।