Acts 22:14 in Panjabi 14 ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ ।
Other Translations King James Version (KJV) And he said, The God of our fathers hath chosen thee, that thou shouldest know his will, and see that Just One, and shouldest hear the voice of his mouth.
American Standard Version (ASV) And he said, The God of our fathers hath appointed thee to know his will, and to see the Righteous One, and to hear a voice from his mouth.
Bible in Basic English (BBE) And he said, You have been marked out by the God of our fathers to have knowledge of his purpose, and to see the Upright One and to give ear to the words of his mouth.
Darby English Bible (DBY) And he said, The God of our fathers has chosen thee beforehand to know his will, and to see the just one, and to hear a voice out of his mouth;
World English Bible (WEB) He said, 'The God of our fathers has appointed you to know his will, and to see the Righteous One, and to hear a voice from his mouth.
Young's Literal Translation (YLT) and he said, The God of our fathers did choose thee beforehand to know His will, and to see the Righteous One, and to hear a voice out of his mouth,
Cross Reference Exodus 3:13 in Panjabi 13 ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ ?
Exodus 15:2 in Panjabi 2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ ।
2 Kings 21:22 in Panjabi 22 ਅਤੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ ।
1 Chronicles 12:17 in Panjabi 17 ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਤੇ ਉਨ੍ਹਾਂ ਨੂੰ ਅੱਗੋਂ ਆਖਿਆ, ਜੇ ਮੇਰੀ ਸਹਾਇਤਾ ਲਈ ਤੁਸੀਂ ਲੋਕ ਸ਼ੁੱਧ ਸੁਭਾਅ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰੀਆਂ ਦੇ ਹੱਥ ਫੜਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁੱਝ ਬੁਰਾ ਨਹੀਂ ਹੋਇਆ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ
1 Chronicles 29:18 in Panjabi 18 ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ !
2 Chronicles 28:25 in Panjabi 25 ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
2 Chronicles 30:19 in Panjabi 19 ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ
Ezra 7:27 in Panjabi 27 ਧੰਨ ਹੈ ਯਹੋਵਾਹ ! ਸਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ ਸਵਾਰੇ ।
Jeremiah 1:5 in Panjabi 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ ।
Daniel 2:23 in Panjabi 23 ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ ।
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 5:30 in Panjabi 30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Acts 9:17 in Panjabi 17 ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ ।
Acts 13:17 in Panjabi 17 ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ ।
Acts 22:18 in Panjabi 18 ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ ।
Acts 24:14 in Panjabi 14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ ।
Acts 26:16 in Panjabi 16 ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ ।
Romans 1:1 in Panjabi 1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ ।
1 Corinthians 9:1 in Panjabi 1 ਕੀ ਮੈਂ ਅਜ਼ਾਦ ਨਹੀਂ ? ਕੀ ਮੈਂ ਰਸੂਲ ਨਹੀਂ ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ ?
1 Corinthians 11:23 in Panjabi 23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ ।
1 Corinthians 15:3 in Panjabi 3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ ।
1 Corinthians 15:8 in Panjabi 8 ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 1:12 in Panjabi 12 ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ ।
Galatians 1:15 in Panjabi 15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ ।
2 Timothy 1:1 in Panjabi 1 ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ ।
Titus 1:1 in Panjabi 1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ ।
1 Peter 2:22 in Panjabi 22 ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।