Acts 23:11 in Panjabi 11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ ।
Other Translations King James Version (KJV) And the night following the Lord stood by him, and said, Be of good cheer, Paul: for as thou hast testified of me in Jerusalem, so must thou bear witness also at Rome.
American Standard Version (ASV) And the night following the Lord stood by him, and said, Be of good cheer: for as thou hast testified concerning me at Jerusalem, so must thou bear witness also at Rome.
Bible in Basic English (BBE) And the night after, the Lord came to his side and said, Be of good heart, for as you have been witnessing for me in Jerusalem, so will you be my witness in Rome.
Darby English Bible (DBY) But the following night the Lord stood by him, and said, Be of good courage; for as thou hast testified the things concerning me at Jerusalem, so thou must bear witness at Rome also.
World English Bible (WEB) The following night, the Lord stood by him, and said, "Cheer up, Paul, for as you have testified about me at Jerusalem, so you must testify also at Rome."
Young's Literal Translation (YLT) And on the following night, the Lord having stood by him, said, `Take courage, Paul, for as thou didst fully testify the things concerning me at Jerusalem, so it behoveth thee also at Rome to testify.'
Cross Reference Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 109:31 in Panjabi 31 ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜ੍ਹਾ ਰਹੇਗਾ, ਕਿ ਉਹ ਦੀ ਜਾਨ ਦੇ ਨਿਆਂ ਕਾਰਾਂ ਤੋਂ ਬਚਾਵੇ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Matthew 9:2 in Panjabi 2 ਅਤੇ ਵੇਖੋ ਕੁੱਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ ! ਤੇਰੇ ਪਾਪ ਮਾਫ਼ ਹੋਏ ।
Matthew 14:27 in Panjabi 27 ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ ! ਮੈਂ ਹਾਂ, ਨਾ ਡਰੋ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
John 11:8 in Panjabi 8 ਚੇਲਿਆਂ ਨੇ ਆਖਿਆ, “ਪਰ ਗੁਰੂ ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ ।”
John 14:18 in Panjabi 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ ।
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
Acts 2:25 in Panjabi 25 ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
Acts 19:21 in Panjabi 21 ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ ।
Acts 20:22 in Panjabi 22 ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ ।
Acts 22:18 in Panjabi 18 ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ ।
Acts 27:22 in Panjabi 22 ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ !
Acts 28:23 in Panjabi 23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ !
Romans 1:15 in Panjabi 15 ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
Philippians 1:13 in Panjabi 13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ ।
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।