Acts 23:12 in Panjabi 12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !
Other Translations King James Version (KJV) And when it was day, certain of the Jews banded together, and bound themselves under a curse, saying that they would neither eat nor drink till they had killed Paul.
American Standard Version (ASV) And when it was day, the Jews banded together, and bound themselves under a curse, saying that they would neither eat nor drink till they had killed Paul.
Bible in Basic English (BBE) And when it was day, the Jews came together and put themselves under an oath that they would take no food or drink till they had put Paul to death.
Darby English Bible (DBY) And when it was day, the Jews, having banded together, put themselves under a curse, saying that they would neither eat nor drink till they should kill Paul.
World English Bible (WEB) When it was day, some of the Jews banded together, and bound themselves under a curse, saying that they would neither eat nor drink until they had killed Paul.
Young's Literal Translation (YLT) And day having come, certain of the Jews having made a concourse, did anathematize themselves, saying neither to eat nor to drink till they may kill Paul;
Cross Reference Leviticus 27:29 in Panjabi 29 ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ ।
Joshua 6:26 in Panjabi 26 ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ । ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਜੇਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ !
Joshua 7:1 in Panjabi 1 ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ ।
Joshua 7:15 in Panjabi 15 ਇਸ ਤਰ੍ਹਾਂ ਹੋਵੇਗਾ ਕਿ ਜੋ ਚੜ੍ਹਾਵੇ ਦੀ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਭ ਕੁਝ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਸ਼ਰਮਨਾਕ ਕੰਮ ਕੀਤਾ ਹੈ ।
1 Samuel 14:24 in Panjabi 24 ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ ।
1 Samuel 14:27 in Panjabi 27 ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ ।
1 Samuel 14:40 in Panjabi 40 ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ । ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ ।
1 Kings 19:2 in Panjabi 2 ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ
2 Kings 6:31 in Panjabi 31 ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ ।
Nehemiah 10:29 in Panjabi 29 ਆਪਣੇ ਸਾਮੰਤ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ ।
Psalm 2:1 in Panjabi 1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?
Psalm 31:13 in Panjabi 13 ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈ ਹੀ ਭੈ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ ।
Psalm 64:2 in Panjabi 2 ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
Isaiah 8:9 in Panjabi 9 ਹੇ ਲੋਕੋ ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ !
Jeremiah 11:19 in Panjabi 19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ । ਮੈਂ ਨਹੀਂ ਜਾਣਦਾ ਸਾਂ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕਿੱਤਾ ਜਾਵੇ !
Matthew 26:4 in Panjabi 4 ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ ।
Matthew 26:74 in Panjabi 74 ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ । ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ ।
Matthew 27:25 in Panjabi 25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ !
Mark 6:23 in Panjabi 23 ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁੱਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ ।
Acts 23:14 in Panjabi 14 ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁੱਝ ਨਾ ਚੱਖਾਂਗੇ ।
Acts 23:21 in Panjabi 21 ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ ।
Acts 23:30 in Panjabi 30 ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ ।
Acts 25:3 in Panjabi 3 ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ ।
1 Corinthians 16:22 in Panjabi 22 ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ ! ਹੇ ਸਾਡੇ ਪ੍ਰਭੂ, ਆ !
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।