Acts 24:14 in Panjabi 14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ ।
Other Translations King James Version (KJV) But this I confess unto thee, that after the way which they call heresy, so worship I the God of my fathers, believing all things which are written in the law and in the prophets:
American Standard Version (ASV) But this I confess unto thee, that after the Way which they call a sect, so serve I the God of our fathers, believing all things which are according to the law, and which are written in the prophets;
Bible in Basic English (BBE) But this I will say openly to you, that I do give worship to the God of our fathers after that Way, which to them is not the true religion: but I have belief in all the things which are in the law and in the books of the prophets:
Darby English Bible (DBY) But this I avow to thee, that in the way which they call sect, so I serve my fathers' God, believing all things which are written throughout the law, and in the prophets;
World English Bible (WEB) But this I confess to you, that after the Way, which they call a sect, so I serve the God of our fathers, believing all things which are according to the law, and which are written in the prophets;
Young's Literal Translation (YLT) `And I confess this to thee, that, according to the way that they call a sect, so serve I the God of the fathers, believing all things that in the law and the prophets have been written,
Cross Reference Exodus 3:15 in Panjabi 15 ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ । ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ । ”
1 Chronicles 29:18 in Panjabi 18 ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ !
Psalm 119:46 in Panjabi 46 ਮੈਂ ਪਾਤਸ਼ਾਹਾਂ ਦੇ ਸਨਮੁੱਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ ।
Amos 8:14 in Panjabi 14 ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, 'ਹੇ ਦਾਨ, ਤੇਰੇ ਜੀਵਨ ਦੀ ਸਹੁੰ' ਅਤੇ 'ਬਅੇਰ-ਸ਼ਬਾ ਦੇ ਰਾਹ ਦੀ ਸਹੁੰ', ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ !”
Micah 4:2 in Panjabi 2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ”, ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ ।
Matthew 7:12 in Panjabi 12 ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ ।
Matthew 10:32 in Panjabi 32 ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ ।
Matthew 22:40 in Panjabi 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ ।
Luke 1:70 in Panjabi 70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ ।
Luke 16:16 in Panjabi 16 ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ । ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ ।
Luke 16:29 in Panjabi 29 ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ ।
Luke 24:27 in Panjabi 27 ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 3:22 in Panjabi 22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ । ਜੋ ਕੁੱਝ ਉਹ ਤੁਹਾਨੂੰ ਆਖੇ, ਉਸ ਨੂੰ ਸੁਣੋ ।
Acts 5:30 in Panjabi 30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ ।
Acts 7:32 in Panjabi 32 ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ ।
Acts 9:2 in Panjabi 2 ਅਤੇ ਉਸ ਦੇ ਕੋਲੋਂ ਦੰਮਿਸਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ ।
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।
Acts 13:15 in Panjabi 15 ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ ।
Acts 19:9 in Panjabi 9 ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ ।
Acts 19:23 in Panjabi 23 ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ ।
Acts 22:14 in Panjabi 14 ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ ।
Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
Acts 24:22 in Panjabi 22 ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਂਸਲਾ ਕਰਾਂਗਾ ।
Acts 26:6 in Panjabi 6 ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ ।
Acts 26:22 in Panjabi 22 ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁੱਝ ਨਹੀਂ ਕਹਿੰਦਾ
Acts 26:27 in Panjabi 27 ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ ?
Acts 28:23 in Panjabi 23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ !
Romans 3:21 in Panjabi 21 ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ ।
1 Corinthians 11:19 in Panjabi 19 ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ ।
Galatians 5:20 in Panjabi 20 ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
2 Timothy 1:3 in Panjabi 3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ ।
Titus 3:10 in Panjabi 10 ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।