Cross Reference 1 Samuel 12:7 in Panjabi 7 ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ ।
2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
1 Kings 21:27 in Panjabi 27 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ ।
1 Kings 22:26 in Panjabi 26 ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ ।
2 Kings 22:19 in Panjabi 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ ।
Ezra 10:3 in Panjabi 3 ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ ।
Ezra 10:9 in Panjabi 9 ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇੱਕਠੇ ਹੋਏ । ਇਹ ਨੌਵੇਂ ਮਹੀਨੇ ਦੀ ਵੀਹ ਤਰੀਖ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ ।
Job 29:14 in Panjabi 14 ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
Psalm 11:7 in Panjabi 7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਨ ਪਾਉਣਗੇ ।
Psalm 45:7 in Panjabi 7 ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Psalm 50:3 in Panjabi 3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ !
Psalm 58:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ ?
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 82:1 in Panjabi 1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, —
Psalm 99:1 in Panjabi 1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ !
Psalm 119:120 in Panjabi 120 ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਵਾਂ ਤੋਂ ਡਰਦਾ ਹਾਂ ।
Proverbs 1:24 in Panjabi 24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Proverbs 6:4 in Panjabi 4 ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ ।
Proverbs 16:12 in Panjabi 12 ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ ।
Proverbs 31:3 in Panjabi 3 ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ !
Ecclesiastes 3:16 in Panjabi 16 ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ ।
Ecclesiastes 5:8 in Panjabi 8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ ।
Ecclesiastes 10:16 in Panjabi 16 ਹੇ ਦੇਸ, ਤੇਰੇ ਉੱਤੇ ਹਾਏ ਹਾਏ ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ ।
Ecclesiastes 11:9 in Panjabi 9 ਹੇ ਜੁਆਨ, ਤੂੰ ਆਪਣੀ ਜੁਆਨੀ ਵਿਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ ।
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Isaiah 1:18 in Panjabi 18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ ।
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 16:5 in Panjabi 5 ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ ।
Isaiah 28:6 in Panjabi 6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ ।
Isaiah 32:11 in Panjabi 11 ਹੇ ਲਾਪਰਵਾਹੋ, ਕੰਬੋ ! ਹੇ ਨਿਸਚਿੰਤਣੀਓ, ਘਬਰਾ ਜਾਓ ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ !
Isaiah 41:21 in Panjabi 21 ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Isaiah 61:8 in Panjabi 8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ ।
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Jeremiah 22:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਵਹਾਓ
Jeremiah 22:15 in Panjabi 15 ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ ? ਤਦ ਹੀ ਉਹ ਦਾ ਭਲਾ ਹੋਇਆ ।
Jeremiah 23:29 in Panjabi 29 ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ ?
Jeremiah 37:17 in Panjabi 17 ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ ? ਤਾਂ ਯਿਰਮਿਯਾਹ ਨੇ ਆਖਿਆ, ਹੈ ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ
Jeremiah 38:14 in Panjabi 14 ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
Ezekiel 45:9 in Panjabi 9 ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ । ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ । ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 4:27 in Panjabi 27 ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ ! ਤੁਸੀਂ ਆਪਣੇਂ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ । ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ ।
Daniel 5:1 in Panjabi 1 ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਸ ਹਜ਼ਾਰ ਦੇ ਸਾਹਮਣੇ ਨਸ਼ਾ ਪੀਤਾ ।
Daniel 5:30 in Panjabi 30 ਉਸੇ ਰਾਤ ਨੂੰ ਬੇਲਸ਼ਸੱਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
Daniel 12:2 in Panjabi 2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।
Hosea 7:5 in Panjabi 5 ਸਾਡੇ ਰਾਜੇ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬੀਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ ।
Hosea 10:4 in Panjabi 4 ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ ।
Hosea 10:12 in Panjabi 12 ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ ।
Amos 5:24 in Panjabi 24 ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ !
Amos 6:12 in Panjabi 12 ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ !
Habakkuk 3:16 in Panjabi 16 ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ, ਮੇਰੀਆਂ ਹੱਡੀਆਂ ਸੜਨ ਲੱਗੀਆਂ, ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ, ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ, ਭਈ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ ।
Haggai 1:2 in Panjabi 2 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ ।
Matthew 14:5 in Panjabi 5 ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ ।
Matthew 22:5 in Panjabi 5 ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,
Matthew 25:1 in Panjabi 1 ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Mark 6:18 in Panjabi 18 ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ ।
Luke 13:24 in Panjabi 24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ ।
Luke 17:26 in Panjabi 26 ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ ।
John 16:8 in Panjabi 8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ ।
Acts 2:37 in Panjabi 37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ ?
Acts 9:6 in Panjabi 6 ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁੱਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ ।
Acts 10:42 in Panjabi 42 ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ ।
Acts 16:29 in Panjabi 29 ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ ।
Acts 17:2 in Panjabi 2 ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
Acts 17:13 in Panjabi 13 ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ ।
Acts 17:32 in Panjabi 32 ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਕੁੱਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ ।
Acts 24:15 in Panjabi 15 ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ ।
Acts 24:26 in Panjabi 26 ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁੱਝ ਪੈਸਾ ਦੇਵੇਗਾ । ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ ।
Acts 26:28 in Panjabi 28 ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ !
Romans 2:16 in Panjabi 16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 14:12 in Panjabi 12 ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
1 Corinthians 14:24 in Panjabi 24 ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
2 Corinthians 6:2 in Panjabi 2 ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ । ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ !
Galatians 3:22 in Panjabi 22 ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ ।
Galatians 5:23 in Panjabi 23 ਨਰਮਾਈ, ਸੰਜਮ । ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ ।
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
2 Timothy 4:1 in Panjabi 1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
Hebrews 3:7 in Panjabi 7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
Hebrews 3:13 in Panjabi 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 4:11 in Panjabi 11 ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ ।
Hebrews 6:2 in Panjabi 2 ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ ।
Hebrews 9:27 in Panjabi 27 ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ ।
Hebrews 12:21 in Panjabi 21 ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ !
James 2:19 in Panjabi 19 ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ । ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ ।
James 4:13 in Panjabi 13 ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁੱਝ ਲਾਭ ਕਮਾਵਾਂਗੇ ।
1 Peter 3:15 in Panjabi 15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
1 Peter 4:4 in Panjabi 4 ਉਹ ਇਸ ਨੂੰ ਅਚਰਜ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l
2 Peter 1:6 in Panjabi 6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
1 John 3:7 in Panjabi 7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ । ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ ।
1 John 3:10 in Panjabi 10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ । ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।