Acts 24:5 in Panjabi 5 ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।
Other Translations King James Version (KJV) For we have found this man a pestilent fellow, and a mover of sedition among all the Jews throughout the world, and a ringleader of the sect of the Nazarenes:
American Standard Version (ASV) For we have found this man a pestilent fellow, and a mover of insurrections among all the Jews throughout the world, and a ringleader of the sect of the Nazarenes:
Bible in Basic English (BBE) For this man, in our opinion, is a cause of trouble, a maker of attacks on the government among Jews through all the empire, and a chief mover in the society of the Nazarenes:
Darby English Bible (DBY) For finding this man a pest, and moving sedition among all the Jews throughout the world, and a leader of the sect of the Nazaraeans;
World English Bible (WEB) For we have found this man to be a plague, an instigator of insurrections among all the Jews throughout the world, and a ringleader of the sect of the Nazarenes.
Young's Literal Translation (YLT) for having found this man a pestilence, and moving a dissension to all the Jews through the world -- a ringleader also of the sect of the Nazarenes --
Cross Reference 1 Samuel 22:7 in Panjabi 7 ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ ਦੇਵੇਗਾ ?
1 Kings 18:17 in Panjabi 17 ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ ?
Ezra 4:12 in Panjabi 12 ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ ।
Nehemiah 6:5 in Panjabi 5 ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ,
Esther 3:8 in Panjabi 8 ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤੀਆਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਾਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ ।
Jeremiah 38:4 in Panjabi 4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Amos 7:10 in Panjabi 10 ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,
Matthew 2:23 in Panjabi 23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ ।
Matthew 5:11 in Panjabi 11 ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ ।
Matthew 10:25 in Panjabi 25 ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ । ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ ( ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ ।
Luke 23:2 in Panjabi 2 ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਲਗਾਨ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ ।
Luke 23:5 in Panjabi 5 ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ ।
Luke 23:19 in Panjabi 19 ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ ।
Luke 23:25 in Panjabi 25 ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ ।
Acts 5:17 in Panjabi 17 ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ ।
Acts 6:13 in Panjabi 13 ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ ।
Acts 15:5 in Panjabi 5 ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ ।
Acts 16:20 in Panjabi 20 ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ ।
Acts 17:6 in Panjabi 6 ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ !
Acts 21:28 in Panjabi 28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ ।
Acts 22:22 in Panjabi 22 ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ !
Acts 24:14 in Panjabi 14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ ।
Acts 26:5 in Panjabi 5 ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ ।
Acts 28:22 in Panjabi 22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
1 Corinthians 4:13 in Panjabi 13 ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ । ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ ।
1 Corinthians 11:19 in Panjabi 19 ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ ।
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
1 Peter 2:19 in Panjabi 19 ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l