Acts 26:22 in Panjabi 22 ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁੱਝ ਨਹੀਂ ਕਹਿੰਦਾ
Other Translations King James Version (KJV) Having therefore obtained help of God, I continue unto this day, witnessing both to small and great, saying none other things than those which the prophets and Moses did say should come:
American Standard Version (ASV) Having therefore obtained the help that is from God, I stand unto this day testifying both to small and great, saying nothing but what the prophets and Moses did say should come;
Bible in Basic English (BBE) And so, by God's help, I am here today, witnessing to small and great, saying nothing but what the prophets and Moses said would come about;
Darby English Bible (DBY) Having therefore met with [the] help which is from God, I have stood firm unto this day, witnessing both to small and great, saying nothing else than those things which both the prophets and Moses have said should happen,
World English Bible (WEB) Having therefore obtained the help that is from God, I stand to this day testifying both to small and great, saying nothing but what the prophets and Moses said would happen,
Young's Literal Translation (YLT) `Having obtained, therefore, help from God, till this day, I have stood witnessing both to small and to great, saying nothing besides the things that both the prophets and Moses spake of as about to come,
Cross Reference 1 Samuel 7:12 in Panjabi 12 ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਹ ਦਾ ਨਾਮ ਅਬਨਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੱਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ।
Ezra 8:31 in Panjabi 31 ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ ।
Psalm 18:47 in Panjabi 47 ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ,
Psalm 66:12 in Panjabi 12 ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ ।
Psalm 118:10 in Panjabi 10 ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ ।
Psalm 124:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
Psalm 124:8 in Panjabi 8 ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ ।
Matthew 17:4 in Panjabi 4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ । ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ ।
Luke 16:29 in Panjabi 29 ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ ।
Luke 24:27 in Panjabi 27 ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
Luke 24:46 in Panjabi 46 ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 1:45 in Panjabi 45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ । ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ । ਅਸੀਂ ਉਸ ਨੂੰ ਲੱਭ ਲਿਆ ਹੈ । ਉਸਦਾ ਨਾਮ ਯਿਸੂ ਹੈ । ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ ।”
John 3:14 in Panjabi 14 ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
John 5:46 in Panjabi 46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ ।
Acts 3:21 in Panjabi 21 ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ ।
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।
Acts 14:19 in Panjabi 19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।
Acts 16:25 in Panjabi 25 ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
Acts 20:20 in Panjabi 20 ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁੱਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ ਘਰ ਜਾ ਕੇ ਉਪਦੇਸ਼ ਦਿੱਤਾ ।
Acts 21:31 in Panjabi 31 ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ ।
Acts 23:10 in Panjabi 10 ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ ।
Acts 23:16 in Panjabi 16 ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ ।
Acts 24:14 in Panjabi 14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ ।
Acts 26:6 in Panjabi 6 ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Acts 28:23 in Panjabi 23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ !
Romans 3:21 in Panjabi 21 ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
2 Timothy 3:11 in Panjabi 11 ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ ।
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।
Revelation 11:18 in Panjabi 18 ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ ! ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।