Acts 27:1 in Panjabi 1 ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ !
Other Translations King James Version (KJV) And when it was determined that we should sail into Italy, they delivered Paul and certain other prisoners unto one named Julius, a centurion of Augustus' band.
American Standard Version (ASV) And when it was determined that we should sail for Italy, they delivered Paul and certain other prisoners to a centurion named Julius, of the Augustan band.
Bible in Basic English (BBE) And when the decision had been made that we were to go by sea to Italy, they gave Paul and certain other prisoners into the care of a captain named Julius, of the Augustan band.
Darby English Bible (DBY) But when it had been determined that we should sail to Italy, they delivered up Paul and certain other prisoners to a centurion, by name Julius, of Augustus' company.
World English Bible (WEB) When it was determined that we should sail for Italy, they delivered Paul and certain other prisoners to a centurion named Julius, of the Augustan band.
Young's Literal Translation (YLT) And when our sailing to Italy was determined, they were delivering up both Paul and certain others, prisoners, to a centurion, by name Julius, of the band of Sebastus,
Cross Reference Genesis 50:20 in Panjabi 20 ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ ।
Psalm 33:11 in Panjabi 11 ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜੀਓ ਪੀੜ੍ਹੀ ।
Psalm 76:10 in Panjabi 10 ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ ।
Proverbs 19:21 in Panjabi 21 ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ ।
Lamentations 3:27 in Panjabi 27 ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ ।
Daniel 4:35 in Panjabi 35 ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ ?
Matthew 8:5 in Panjabi 5 ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
Matthew 27:54 in Panjabi 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ !
Luke 7:2 in Panjabi 2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ ।
Luke 23:47 in Panjabi 47 ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ !
Acts 10:1 in Panjabi 1 ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ ।
Acts 10:22 in Panjabi 22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।
Acts 16:10 in Panjabi 10 ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ ।
Acts 18:2 in Panjabi 2 ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ ।
Acts 19:21 in Panjabi 21 ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ ।
Acts 21:32 in Panjabi 32 ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ ।
Acts 22:26 in Panjabi 26 ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ ? ਇਹ ਮਨੁੱਖ ਤਾਂ ਰੋਮੀ ਹੈ !
Acts 23:11 in Panjabi 11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ ।
Acts 23:17 in Panjabi 17 ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁੱਝ ਦੱਸਣਾ ਹੈ ।
Acts 24:23 in Panjabi 23 ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ ।
Acts 25:12 in Panjabi 12 ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ !
Acts 25:25 in Panjabi 25 ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁੱਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ ।
Acts 27:6 in Panjabi 6 ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ ।
Acts 27:11 in Panjabi 11 ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ !
Acts 27:43 in Panjabi 43 ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ !
Acts 28:16 in Panjabi 16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
Romans 15:22 in Panjabi 22 ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ ।
Hebrews 13:24 in Panjabi 24 ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ । ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ ।