Acts 3:25 in Panjabi 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Other Translations King James Version (KJV) Ye are the children of the prophets, and of the covenant which God made with our fathers, saying unto Abraham, And in thy seed shall all the kindreds of the earth be blessed.
American Standard Version (ASV) Ye are the sons of the prophets, and of the covenant which God made with your fathers, saying unto Abraham, And in thy seed shall all the families of the earth be blessed.
Bible in Basic English (BBE) You are the sons of the prophets, and of the agreement which God made with your fathers, saying to Abraham, Through your seed a blessing will come on all the families of the earth.
Darby English Bible (DBY) *Ye* are the sons of the prophets and of the covenant which God appointed to our fathers, saying to Abraham, And in thy seed shall all the families of the earth be blessed.
World English Bible (WEB) You are the children of the prophets, and of the covenant which God made with our fathers, saying to Abraham, 'In your seed will all the families of the earth be blessed.'
Young's Literal Translation (YLT) `Ye are sons of the prophets, and of the covenant that God made unto our fathers, saying unto Abraham: And in thy seed shall be blessed all the families of the earth;
Cross Reference Genesis 12:3 in Panjabi 3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ ।
Genesis 17:9 in Panjabi 9 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ ।
Genesis 17:19 in Panjabi 19 ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ ।
Genesis 18:18 in Panjabi 18 ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ ।
Genesis 20:7 in Panjabi 7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ ।
Genesis 22:18 in Panjabi 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ ।
Genesis 26:4 in Panjabi 4 ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ।
Genesis 27:36 in Panjabi 36 ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ ?
Genesis 28:14 in Panjabi 14 ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Genesis 48:14 in Panjabi 14 ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ । ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ ।
Genesis 49:1 in Panjabi 1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ ।
1 Chronicles 16:17 in Panjabi 17 ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰ ਕੇ ਅਤੇ ਇਸਰਾਏਲ ਲਈ ਸਦਾ ਦਾ ਨੇਮ ਕਰ ਕੇ ਪੱਕਾ ਕੀਤਾ ।
Nehemiah 9:8 in Panjabi 8 ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ੀਆਂ, ਯਬੂਸੀਆਂ ਅਤੇ ਗਿਰਗਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 96:7 in Panjabi 7 ਲੋਕਾਂ ਦੀਓ ਕੁੱਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
Psalm 105:8 in Panjabi 8 ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
Luke 1:72 in Panjabi 72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 13:26 in Panjabi 26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।
Romans 4:13 in Panjabi 13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
Romans 15:8 in Panjabi 8 ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ ।
Galatians 3:8 in Panjabi 8 ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
Galatians 3:16 in Panjabi 16 ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ । ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ ।
Galatians 3:29 in Panjabi 29 ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਸ ਵੀ ਹੋ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।
Revelation 14:6 in Panjabi 6 ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ ।