Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
Other Translations King James Version (KJV) For of a truth against thy holy child Jesus, whom thou hast anointed, both Herod, and Pontius Pilate, with the Gentiles, and the people of Israel, were gathered together,
American Standard Version (ASV) for of a truth in this city against thy holy Servant Jesus, whom thou didst anoint, both Herod and Pontius Pilate, with the Gentiles and the peoples of Israel, were gathered together,
Bible in Basic English (BBE) For, truly, in this town, against your holy servant, Jesus, who was marked out by you as Christ, Herod, and Pontius Pilate, with the Gentiles and the people of Israel, came together,
Darby English Bible (DBY) For in truth against thy holy servant Jesus, whom thou hadst anointed, both Herod and Pontius Pilate, with [the] nations, and peoples of Israel, have been gathered together in this city
World English Bible (WEB) For truly, in this city against your holy servant, Jesus, whom you anointed, both Herod and Pontius Pilate, with the Gentiles and the people of Israel, were gathered together
Young's Literal Translation (YLT) for gathered together of a truth against Thy holy child Jesus, whom Thou didst anoint, were both Herod and Pontius Pilate, with nations and peoples of Israel,
Cross Reference Job 14:4 in Panjabi 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ ? ਕੋਈ ਨਹੀਂ ।
Job 15:14 in Panjabi 14 ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ ?
Job 25:4 in Panjabi 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ ?
Psalm 2:2 in Panjabi 2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 45:7 in Panjabi 7 ਤੂੰ ਧਰਮ ਦੇ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Zechariah 11:7 in Panjabi 7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ । ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ ।
Matthew 2:13 in Panjabi 13 ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ ।
Matthew 14:1 in Panjabi 1 ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ ।
Matthew 20:18 in Panjabi 18 ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ।
Matthew 21:28 in Panjabi 28 ਪਰ ਤੁਸੀਂ ਕੀ ਸਮਝਦੇ ਹੋ ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ । ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Matthew 26:3 in Panjabi 3 ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ ।
Matthew 26:59 in Panjabi 59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ ।
Matthew 27:2 in Panjabi 2 ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ ।
Matthew 27:11 in Panjabi 11 ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ ।
Matthew 27:40 in Panjabi 40 ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ !
Mark 10:33 in Panjabi 33 ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।
Mark 14:1 in Panjabi 1 ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ ?
Mark 14:43 in Panjabi 43 ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ ।
Mark 15:1 in Panjabi 1 ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ ।
Mark 15:31 in Panjabi 31 ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ !
Luke 1:35 in Panjabi 35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ ।
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 9:22 in Panjabi 22 ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ ।
Luke 13:31 in Panjabi 31 ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ ।
Luke 18:31 in Panjabi 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁੱਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ ।
Luke 20:13 in Panjabi 13 ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ ।
Luke 22:1 in Panjabi 1 ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ ।
Luke 22:47 in Panjabi 47 ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ ।
Luke 22:63 in Panjabi 63 ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ ।
Luke 23:7 in Panjabi 7 ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹੀਂ ਦਿਨੀਂ ਯਰੂਸ਼ਲਮ ਵਿੱਚ ਸੀ ।
John 1:11 in Panjabi 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ ।
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 18:1 in Panjabi 1 ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ । ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ ।
John 18:19 in Panjabi 19 ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ ।
John 18:28 in Panjabi 28 ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ । ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ । ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ ।
John 19:34 in Panjabi 34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ ।
Acts 2:27 in Panjabi 27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਗਲਨ ਦੇਵੇਂਗਾ ।
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Acts 4:30 in Panjabi 30 ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ ਕੰਮ ਹੋਣ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।