Acts 5:4 in Panjabi 4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ ।
Other Translations King James Version (KJV) Whiles it remained, was it not thine own? and after it was sold, was it not in thine own power? why hast thou conceived this thing in thine heart? thou hast not lied unto men, but unto God.
American Standard Version (ASV) While it remained, did it not remain thine own? and after it was sold, was it not in thy power? How is it that thou hast conceived this thing in thy heart? thou has not lied unto men, but unto God.
Bible in Basic English (BBE) While you had it, was it not your property? and after you had given it in exchange, was it not still in your power? how has this purpose come into your mind? you have been false, not to men, but to God.
Darby English Bible (DBY) While it remained did it not remain to *thee*? and sold, was [it not] in thine own power? Why is it that thou hast purposed this thing in thine heart? Thou hast not lied to men, but to God.
World English Bible (WEB) While you kept it, didn't it remain your own? After it was sold, wasn't it in your power? How is it that you have conceived this thing in your heart? You haven't lied to men, but to God."
Young's Literal Translation (YLT) while it remained, did it not remain thine? and having been sold, in thy authority was it not? why `is' it that thou didst put in thy heart this thing? thou didst not lie to men, but to God;'
Cross Reference Exodus 16:8 in Panjabi 8 ਮੂਸਾ ਨੇ ਆਖਿਆ, ਇਸ ਤਰ੍ਹਾਂ ਹੋਵੇਗਾ ਕਿ ਯਹੋਵਾਹ ਤੁਹਾਨੂੰ ਸ਼ਾਮਾਂ ਨੂੰ ਮਾਸ ਖਾਣ ਨੂੰ ਦੇਵੇਗਾ ਅਤੇ ਸਵੇਰ ਨੂੰ ਰੱਜਵੀਂ ਰੋਟੀ । ਯਹੋਵਾਹ ਤੁਹਾਡਾ ਕੁੜ੍ਹਨਾ ਸੁਣਦਾ ਹੈ ਜਿਹੜਾ ਤੁਸੀਂ ਉਸ ਉੱਤੇ ਕੁੜ੍ਹਦੇ ਹੋ ਪਰ ਅਸੀਂ ਕੀ ਹਾਂ ? ਤੁਹਾਡਾ ਕੁੜ੍ਹਨਾ ਸਾਡੇ ਉੱਤੇ ਨਹੀਂ ਸਗੋਂ ਯਹੋਵਾਹ ਉੱਤੇ ਹੈ ।
Exodus 35:21 in Panjabi 21 ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ ।
Exodus 35:29 in Panjabi 29 ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ ।
Numbers 16:11 in Panjabi 11 ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਹੋਵਾਹ ਦੇ ਵਿਰੁੱਧ ਇੱਕਠੀ ਹੋਈ ਅਤੇ ਹਾਰੂਨ, ਉਹ ਵਿਚਾਰਾ ਕੌਣ ਹੈ ਜੋ ਤੁਸੀਂ ਉਹ ਦੇ ਵਿਰੁੱਧ ਬੁੜ ਬੁੜਾਉਂਦੇ ਹੋ ?
Joshua 7:25 in Panjabi 25 ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ ।
1 Samuel 8:7 in Panjabi 7 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ ।
2 Kings 5:25 in Panjabi 25 ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ ? ” ਉਹ ਬੋਲਿਆ, “ਤੇਰਾ ਚੇਲਾ ਇਧਰ ਉਧਰ ਕਿਤੇ ਨਹੀਂ ਗਿਆ ।”
1 Chronicles 29:3 in Panjabi 3 ਕਿਉਂ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
1 Chronicles 29:5 in Panjabi 5 ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ । ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ ?
1 Chronicles 29:9 in Panjabi 9 ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜਾਈਆਂ ਸਨ ਅਤੇ ਦਾਊਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ ।
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
Job 15:35 in Panjabi 35 ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ ।”
Psalm 7:14 in Panjabi 14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ ।
Psalm 139:4 in Panjabi 4 ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, — ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ ।
Isaiah 59:4 in Panjabi 4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ !
Ezekiel 38:10 in Panjabi 10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ ।
Luke 10:16 in Panjabi 16 ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ ।
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Acts 5:9 in Panjabi 9 ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ !
Acts 8:21 in Panjabi 21 ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ ।
1 Corinthians 8:8 in Panjabi 8 ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ । ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁੱਝ ਵਾਧਾ ਨਹੀਂ ।
1 Corinthians 9:5 in Panjabi 5 ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ ?
1 Thessalonians 4:8 in Panjabi 8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ ।
Philemon 1:14 in Panjabi 14 ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁੱਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ ।
James 1:15 in Panjabi 15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ ।