Acts 6:1 in Panjabi 1 ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ ।
Other Translations King James Version (KJV) And in those days, when the number of the disciples was multiplied, there arose a murmuring of the Grecians against the Hebrews, because their widows were neglected in the daily ministration.
American Standard Version (ASV) Now in these days, when the number of the disciples was multiplying, there arose a murmuring of the Grecian Jews against the Hebrews, because their widows were neglected in the daily ministration.
Bible in Basic English (BBE) Now in those days, when the number of the disciples was increasing, protests were made by the Greek Jews against the Hebrews, because their widows were not taken care of in the distribution of food every day.
Darby English Bible (DBY) But in those days, the disciples multiplying in number, there arose a murmuring of the Hellenists against the Hebrews because their widows were overlooked in the daily ministration.
World English Bible (WEB) Now in those days, when the number of the disciples was multiplying, a complaint arose from the Grecian Jews against the Hebrews because their widows were neglected in the daily service.
Young's Literal Translation (YLT) And in these days, the disciples multiplying, there came a murmuring of the Hellenists at the Hebrews, because their widows were being overlooked in the daily ministration,
Cross Reference Deuteronomy 24:19 in Panjabi 19 ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ । ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ ।
Deuteronomy 26:12 in Panjabi 12 ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,
Job 29:13 in Panjabi 13 ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ ।
Job 31:16 in Panjabi 16 ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
Psalm 72:16 in Panjabi 16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ !
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Isaiah 1:17 in Panjabi 17 ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ ।
Isaiah 27:6 in Panjabi 6 ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ ।
Jeremiah 30:19 in Panjabi 19 ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ ।
Ezekiel 22:7 in Panjabi 7 ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 23:13 in Panjabi 13 ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ ।
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 2:45 in Panjabi 45 ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ ।
Acts 2:47 in Panjabi 47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ ।
Acts 4:4 in Panjabi 4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ ।
Acts 4:35 in Panjabi 35 ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ ।
Acts 5:14 in Panjabi 14 ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ ।
Acts 5:28 in Panjabi 28 ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ ।
Acts 6:7 in Panjabi 7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ ।
Acts 9:29 in Panjabi 29 ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ ।
Acts 9:39 in Panjabi 39 ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ ।
Acts 9:41 in Panjabi 41 ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ ।
Acts 11:20 in Panjabi 20 ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ ।
1 Corinthians 10:10 in Panjabi 10 ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ ।
2 Corinthians 11:22 in Panjabi 22 ਕੀ ਉਹ ਇਬਰਾਨੀ ਹਨ ? ਮੈਂ ਵੀ ਹਾਂ । ਕੀ ਉਹ ਇਸਰਾਏਲੀ ਹਨ ? ਮੈਂ ਵੀ ਹਾਂ । ਕੀ ਉਹ ਅਬਰਾਹਾਮ ਦੀ ਵੰਸ਼ ਹਨ ? ਮੈਂ ਵੀ ਹਾਂ ।
Philippians 3:5 in Panjabi 5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ । ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ ।
1 Timothy 5:4 in Panjabi 4 ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ ।
1 Timothy 5:9 in Panjabi 9 ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ ।
Hebrews 13:1 in Panjabi 1 ਭਾਈਚਾਰੇ ਦਾ ਪਿਆਰ ਬਣਿਆ ਰਹੇ ।
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।
James 4:5 in Panjabi 5 ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ ?
James 5:9 in Panjabi 9 ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ । ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ !