Acts 6:14 in Panjabi 14 ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ ।
Other Translations King James Version (KJV) For we have heard him say, that this Jesus of Nazareth shall destroy this place, and shall change the customs which Moses delivered us.
American Standard Version (ASV) for we have heard him say, that this Jesus of Nazareth shall destroy this place, and shall change the customs which Moses delivered unto us.
Bible in Basic English (BBE) For he has said in our hearing that this Jesus of Nazareth will put this place to destruction and make changes in the rules which were handed down to us by Moses.
Darby English Bible (DBY) for we have heard him saying, This Jesus the Nazaraean shall destroy this place, and change the customs which Moses taught us.
World English Bible (WEB) For we have heard him say that this Jesus of Nazareth will destroy this place, and will change the customs which Moses delivered to us."
Young's Literal Translation (YLT) for we have heard him saying, That this Jesus the Nazarean shall overthrow this place, and shall change the customs that Moses delivered to us;'
Cross Reference Isaiah 65:15 in Panjabi 15 ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ ।
Isaiah 66:1 in Panjabi 1 ਯਹੋਵਾਹ ਇਹ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ ?
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 7:4 in Panjabi 4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ, ਇਹ ਯਹੋਵਾਹ ਦੀ ਹੈਕਲ ਹੈ !
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 26:12 in Panjabi 12 ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਾ
Jeremiah 26:18 in Panjabi 18 ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ । ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਦਾ ਹੈ, - ਸੀਯੋਨ ਖੇਤ ਵਾਂਘ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਇਸ ਭਵਨ ਦਾ ਪਹਾੜ ਬਣ ਦੀ ਉਚਿਆਈ ਹੋਵੇਗਾ ।
Daniel 9:26 in Panjabi 26 ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਏਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ । ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ ।
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Micah 3:12 in Panjabi 12 ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ ਵਰਗਾ ਹੋ ਜਾਵੇਗਾ ।
Zechariah 11:1 in Panjabi 1 ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ !
Zechariah 14:2 in Panjabi 2 ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ ।
Matthew 24:1 in Panjabi 1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ ।
Matthew 26:61 in Panjabi 61 ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ ।
Mark 14:58 in Panjabi 58 ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ ।
Luke 13:34 in Panjabi 34 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 21:6 in Panjabi 6 ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
John 4:21 in Panjabi 21 ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ ।
Acts 15:1 in Panjabi 1 ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ ।
Acts 21:21 in Panjabi 21 ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ ।
Acts 25:8 in Panjabi 8 ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁੱਝ ਵਿਗਾੜਿਆ ਹੈ ।
Acts 26:3 in Panjabi 3 ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ ।
Acts 28:17 in Panjabi 17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁੱਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ !
Galatians 3:19 in Panjabi 19 ਤਾਂ ਫ਼ੇਰ ਬਿਵਸਥਾ ਕੀ ਹੈ ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ ।
Galatians 3:23 in Panjabi 23 ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ ।
Galatians 4:3 in Panjabi 3 ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਗੱਲਾਂ ਦੇ ਬੰਧਨ ਵਿੱਚ ਸੀ ।
Hebrews 7:11 in Panjabi 11 ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ ?
Hebrews 8:6 in Panjabi 6 ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ।
Hebrews 9:9 in Panjabi 9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਅੰਤਹਕਰਨ ਨੂੰ ਸ਼ੁੱਧ ਨਹੀਂ ਕਰ ਸਕਦੇ ।
Hebrews 10:1 in Panjabi 1 ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ ।
Hebrews 12:26 in Panjabi 26 ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ ।