Acts 7:2 in Panjabi 2 ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ ।
Other Translations King James Version (KJV) And he said, Men, brethren, and fathers, hearken; The God of glory appeared unto our father Abraham, when he was in Mesopotamia, before he dwelt in Charran,
American Standard Version (ASV) And he said, Brethren and fathers, hearken: The God of glory appeared unto our father Abraham, when he was in Mesopotamia, before he dwelt in Haran,
Bible in Basic English (BBE) And he said, My brothers and fathers, give hearing. The God of glory came to our father Abraham, when he was in Mesopotamia, before he was living in Haran,
Darby English Bible (DBY) And he said, Brethren and fathers, hearken. The God of glory appeared to our father Abraham when he was in Mesopotamia, before he dwelt in Charran,
World English Bible (WEB) He said, "Brothers and fathers, listen. The God of glory appeared to our father Abraham, when he was in Mesopotamia, before he lived in Haran,
Young's Literal Translation (YLT) and he said, `Men, brethren, and fathers, hearken: The God of the glory did appear to our father Abraham, being in Mesopotamia, before his dwelling in Haran,
Cross Reference Genesis 11:31 in Panjabi 31 ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਮ ਦੇ ਊਰ ਨਗਰ ਤੋਂ ਨਿਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ ।
Genesis 12:1 in Panjabi 1 ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਲੋਕ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ ।
Genesis 12:5 in Panjabi 5 ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ ।
Genesis 15:7 in Panjabi 7 ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ ।
Genesis 29:4 in Panjabi 4 ਤਦ ਯਾਕੂਬ ਨੇ ਆਜੜੀਆਂ ਨੂੰ ਪੁੱਛਿਆ, ਮੇਰੇ ਭਰਾਵੋ, ਤੁਸੀਂ ਕਿੱਥੋਂ ਦੇ ਹੋ ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ ।
Joshua 24:2 in Panjabi 2 ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖਾਸ ਕਰਕੇ ਤਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ ।
Nehemiah 9:7 in Panjabi 7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Psalm 24:7 in Panjabi 7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਅਨੰਤਕਾਲ ਦੇ ਦਰਵੱਜਿਓ, ਉੱਚੇ ਹੋ ਜਾਓ ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ ।
Psalm 24:10 in Panjabi 10 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ । ਸਲਹ ।
Psalm 29:3 in Panjabi 3 ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਹੈ ।
Isaiah 6:3 in Panjabi 3 ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ ।”
Isaiah 51:2 in Panjabi 2 ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਾਂ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ ।
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Luke 2:14 in Panjabi 14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 12:41 in Panjabi 41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ ।
Acts 22:1 in Panjabi 1 ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ ।
Acts 23:7 in Panjabi 7 ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ ।
1 Corinthians 2:8 in Panjabi 8 ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Revelation 4:11 in Panjabi 11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ !
Revelation 5:12 in Panjabi 12 ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ !