Acts 7:35 in Panjabi 35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।
Other Translations King James Version (KJV) This Moses whom they refused, saying, Who made thee a ruler and a judge? the same did God send to be a ruler and a deliverer by the hand of the angel which appeared to him in the bush.
American Standard Version (ASV) This Moses whom they refused, saying, Who made thee a ruler and a judge? him hath God sent `to be' both a ruler and a deliverer with the hand of the angel that appeared to him in the bush.
Bible in Basic English (BBE) This Moses, whom they would not have, saying, Who made you a ruler and a judge? him God sent to be a ruler and a saviour, by the hand of the angel whom he saw in the thorn-tree.
Darby English Bible (DBY) This Moses, whom they refused, saying, Who made thee ruler and judge? him did God send [to be] a ruler and deliverer with the hand of the angel who appeared to him in the bush.
World English Bible (WEB) "This Moses, whom they refused, saying, 'Who made you a ruler and a judge?'--God has sent him as both a ruler and a deliverer by the hand of the angel who appeared to him in the bush.
Young's Literal Translation (YLT) `This Moses, whom they did refuse, saying, Who did set thee a ruler and a judge? this one God a ruler and a redeemer did send, in the hand of a messenger who appeared to him in the bush;
Cross Reference Exodus 14:19 in Panjabi 19 ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ ।
Exodus 14:24 in Panjabi 24 ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ ।
Exodus 23:20 in Panjabi 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ ।
Exodus 32:34 in Panjabi 34 ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ ।
Exodus 33:2 in Panjabi 2 ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ ।
Exodus 33:12 in Panjabi 12 ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ।
Numbers 20:16 in Panjabi 16 ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ ।
1 Samuel 8:7 in Panjabi 7 ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ ।
1 Samuel 10:27 in Panjabi 27 ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ । ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ ।
1 Samuel 12:8 in Panjabi 8 ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ ।
Nehemiah 9:10 in Panjabi 10 ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ ।
Psalm 75:7 in Panjabi 7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ ।
Psalm 77:20 in Panjabi 20 ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ ।
Psalm 113:7 in Panjabi 7 ਜਿਹੜਾ ਗਰੀਬ ਨੂੰ ਖਾਕ ਵਿਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
Psalm 118:22 in Panjabi 22 ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰ ਹੋ ਗਿਆ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Luke 19:14 in Panjabi 14 ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ ।
John 18:40 in Panjabi 40 ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ ।” ਬਰੱਬਾ ਇੱਕ ਡਾਕੂ ਸੀ ।
John 19:15 in Panjabi 15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ ? ” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ ।”
Acts 2:36 in Panjabi 36 ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ ।
Acts 3:22 in Panjabi 22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ । ਜੋ ਕੁੱਝ ਉਹ ਤੁਹਾਨੂੰ ਆਖੇ, ਉਸ ਨੂੰ ਸੁਣੋ ।
Acts 5:31 in Panjabi 31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।
Acts 7:9 in Panjabi 9 ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ ।
Acts 7:27 in Panjabi 27 ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ ?
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
Hebrews 2:2 in Panjabi 2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !