Acts 7:42 in Panjabi 42 ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੈਨੂੰ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ ? ”
Other Translations King James Version (KJV) Then God turned, and gave them up to worship the host of heaven; as it is written in the book of the prophets, O ye house of Israel, have ye offered to me slain beasts and sacrifices by the space of forty years in the wilderness?
American Standard Version (ASV) But God turned, and gave them up to serve the host of heaven; as it is written in the book of the prophets, Did ye offer unto me slain beasts and sacrifices Forty years in the wilderness, O house of Israel?
Bible in Basic English (BBE) But God was turned from them and let them give worship to the stars of heaven, as it says in the book of the prophets, Did you make offerings to me of sheep and oxen for forty years in the waste land, O house of Israel?
Darby English Bible (DBY) But God turned and delivered them up to serve the host of heaven; as it is written in [the] book of the prophets, Have ye offered me victims and sacrifices forty years in the wilderness, O house of Israel?
World English Bible (WEB) But God turned, and gave them up to serve the host of the sky, as it is written in the book of the prophets, 'Did you offer to me slain animals and sacrifices Forty years in the wilderness, O house of Israel?
Young's Literal Translation (YLT) and God did turn, and did give them up to do service to the host of the heaven, according as it hath been written in the scroll of the prophets: Slain beasts and sacrifices did ye offer to Me forty years in the wilderness, O house of Israel?
Cross Reference Deuteronomy 4:19 in Panjabi 19 ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ ।
Deuteronomy 17:3 in Panjabi 3 ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ
Joshua 24:20 in Panjabi 20 ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ । ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ ।
2 Kings 17:16 in Panjabi 16 ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ ।
2 Kings 21:3 in Panjabi 3 ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਉ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਸਾਰੇ ਅਕਾਸ਼ ਦੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ।
Job 31:26 in Panjabi 26 ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
Psalm 81:11 in Panjabi 11 ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
Psalm 95:10 in Panjabi 10 ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਘਿਣ ਕਰਦਾ ਰਿਹਾ, ਤਾਂ ਮੈਂ ਆਖਿਆ ਕਿ ਏਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰਿਆਂ ਰਾਹਾਂ ਨੂੰ ਨਹੀਂ ਜਾਣਿਆ,
Isaiah 43:23 in Panjabi 23 ਤੂੰ ਮੇਰੇ ਲਈ ਆਪਣੀਆਂ ਹੋਮ ਬਲੀਆਂ ਦੇ ਲੇਲੇ ਨਹੀਂ ਲਿਆਇਆ, ਤੂੰ ਆਪਣੀਆਂ ਬਲੀਆਂ ਨਾਲ ਮੇਰਾ ਆਦਰ ਨਹੀਂ ਕੀਤਾ । ਮੈਂ ਮੈਦੇ ਦੀ ਭੇਟ ਦਾ ਭਾਰ ਤੇਰੇ ਉੱਤੇ ਨਹੀਂ ਪਾਇਆ, ਨਾ ਲੋਬਾਨ ਨਾਲ ਤੈਨੂੰ ਅਕਾਇਆ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Isaiah 66:4 in Panjabi 4 ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ ।
Jeremiah 19:13 in Panjabi 13 ਤਾਂ ਯਰੂਸ਼ਲਮ ਦੇ ਘਰ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲ ਜਿਹੜੇ ਭਰਿਸਟ ਕੀਤੇ ਗਏ ਤੋਫਥ ਦੇ ਸਥਾਨ ਵਰਗੇ ਹੋ ਜਾਣਗੇ ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਹਲੀਆਂ ।
Ezekiel 8:16 in Panjabi 16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ ।
Ezekiel 14:7 in Panjabi 7 ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ ।
Ezekiel 20:25 in Panjabi 25 ਨਾਲੇ ਮੈਂ ਉਹਨਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਹਨਾਂ ਵਿੱਚ ਉਹ ਜੀਉਂਦੇ ਨਾ ਰਹਿਣ ।
Ezekiel 20:39 in Panjabi 39 ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ ।
Hosea 4:17 in Panjabi 17 ਅਫ਼ਰਾਈਮ ਬੁੱਤਾਂ ਨੂੰ ਜੱਫੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ !
Amos 5:25 in Panjabi 25 ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਜੰਗਲ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ ?
Acts 7:36 in Panjabi 36 ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ ।
Romans 1:24 in Panjabi 24 ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
Hebrews 3:9 in Panjabi 9 ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਖ ਕੇ ਵੇਖਿਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ ।
Hebrews 3:15 in Panjabi 15 ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।