Acts 8:1 in Panjabi 1 ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ । ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ ।
Other Translations King James Version (KJV) And Saul was consenting unto his death. And at that time there was a great persecution against the church which was at Jerusalem; and they were all scattered abroad throughout the regions of Judaea and Samaria, except the apostles.
American Standard Version (ASV) And Saul was consenting unto his death. And there arose on that day a great persecution against the church which was in Jerusalem; and they were all scattered abroad throughout the regions of Judaea and Samaria, except the apostles.
Bible in Basic English (BBE) And Saul gave approval to his death. Now at that time a violent attack was started against the church in Jerusalem; and all but the Apostles went away into all parts of Judaea and Samaria.
Darby English Bible (DBY) And Saul was consenting to his being killed. And on that day there arose a great persecution against the assembly which was in Jerusalem, and all were scattered into the countries of Judaea and Samaria except the apostles.
World English Bible (WEB) Saul was consenting to his death. A great persecution arose against the assembly which was in Jerusalem in that day. They were all scattered abroad throughout the regions of Judea and Samaria, except for the apostles.
Young's Literal Translation (YLT) And Saul was assenting to his death, and there came in that day a great persecution upon the assembly in Jerusalem, all also were scattered abroad in the regions of Judea and Samaria, except the apostles;
Cross Reference Exodus 10:28 in Panjabi 28 ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ ।
Nehemiah 6:3 in Panjabi 3 ਇਸ ਲਈ ਮੈਂ ਉਨ੍ਹਾਂ ਨੂੰ ਸੰਦੇਸ਼-ਵਾਹਕਾਂ ਦੇ ਰਾਹੀਂ ਇਹ ਉੱਤਰ ਦਿੱਤਾ, “ਮੈਂ ਤਾਂ ਇੱਕ ਵੱਡਾ ਕੰਮ ਕਰ ਰਿਹਾ ਹਾਂ ਅਤੇ ਹੇਠਾਂ ਨਹੀਂ ਆ ਸਕਦਾ, ਮੇਰੇ ਤੁਹਾਡੇ ਕੋਲ ਹੇਠਾਂ ਆਉਣ ਦੇ ਕਾਰਨ ਇਹ ਕੰਮ ਕਿਉਂ ਰੋਕਿਆ ਜਾਵੇ ? “
Daniel 3:16 in Panjabi 16 ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ ।
Daniel 6:10 in Panjabi 10 ਜਦ ਦਾਨੀਏਲ ਨੂੰ ਪਤਾ ਲਗਿਆ ਕਿ ਉਸ ਲਿਖਤ ਉੱਤੇ ਦਸਖਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ ।
Daniel 6:23 in Panjabi 23 ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ ।
Matthew 5:13 in Panjabi 13 ਤੁਸੀਂ ਧਰਤੀ ਦੇ ਲੂਣ ਹੋ ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ ।
Matthew 10:25 in Panjabi 25 ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ । ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ ( ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ ।
Matthew 22:6 in Panjabi 6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Luke 11:49 in Panjabi 49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ ।
John 4:39 in Panjabi 39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ । ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁੱਝ ਦੱਸਿਆ ਜੋ ਮੈਂ ਕੀਤਾ ਹੈ ।”
John 15:20 in Panjabi 20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ । ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ । ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ ।
John 16:2 in Panjabi 2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ । ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ ।
Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Acts 2:47 in Panjabi 47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ ।
Acts 5:18 in Panjabi 18 ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ ।
Acts 5:20 in Panjabi 20 ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ ।
Acts 5:33 in Panjabi 33 ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ ।
Acts 5:40 in Panjabi 40 ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ ।
Acts 7:38 in Panjabi 38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।
Acts 7:54 in Panjabi 54 ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ ।
Acts 7:58 in Panjabi 58 ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ ।
Acts 8:4 in Panjabi 4 ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ ।
Acts 8:14 in Panjabi 14 ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ ।
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Acts 11:19 in Panjabi 19 ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ।
Acts 13:1 in Panjabi 1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ ।
Acts 22:20 in Panjabi 20 ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ ।”
Philippians 1:12 in Panjabi 12 ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ ।
Hebrews 11:27 in Panjabi 27 ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ ।