Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Other Translations King James Version (KJV) But the Lord said unto him, Go thy way: for he is a chosen vessel unto me, to bear my name before the Gentiles, and kings, and the children of Israel:
American Standard Version (ASV) But the Lord said unto him, Go thy way: for he is a chosen vessel unto me, to bear my name before the Gentiles and kings, and the children of Israel:
Bible in Basic English (BBE) But the Lord said, Go without fear: for he is a special vessel for me, to give to the Gentiles and kings and to the children of Israel the knowledge of my name:
Darby English Bible (DBY) And the Lord said to him, Go, for this [man] is an elect vessel to me, to bear my name before both nations and kings and [the] sons of Israel:
World English Bible (WEB) But the Lord said to him, "Go your way, for he is my chosen vessel to bear my name before the nations and kings, and the children of Israel.
Young's Literal Translation (YLT) And the Lord said unto him, `Be going on, because a choice vessel to Me is this one, to bear My name before nations and kings -- the sons also of Israel;
Cross Reference Exodus 4:12 in Panjabi 12 ਸੋ ਹੁਣ ਤੂੰ ਜਾ । ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁੱਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ । ”
Jeremiah 1:5 in Panjabi 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ ।
Jeremiah 1:7 in Panjabi 7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਕਰਾ ਹਾਂ, ਤੂੰ ਤਾਂ ਸਾਰਿਆ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ ।
Jonah 3:1 in Panjabi 1 ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
Matthew 10:18 in Panjabi 18 ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ ।
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Acts 21:19 in Panjabi 19 ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Acts 25:22 in Panjabi 22 ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ । ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Acts 26:32 in Panjabi 32 ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ ।
Acts 27:24 in Panjabi 24 ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ !
Acts 28:17 in Panjabi 17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁੱਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ !
Romans 1:5 in Panjabi 5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ ।
Romans 1:13 in Panjabi 13 ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁੱਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ ।
Romans 9:21 in Panjabi 21 ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ ?
Romans 11:13 in Panjabi 13 ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ । ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ ।
Romans 15:15 in Panjabi 15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
Galatians 1:1 in Panjabi 1 ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ।
Galatians 1:15 in Panjabi 15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ ।
Galatians 2:7 in Panjabi 7 ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ ।
Ephesians 3:7 in Panjabi 7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ !
Colossians 1:25 in Panjabi 25 ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ ।
1 Timothy 2:7 in Panjabi 7 ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ । ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ ।
2 Timothy 1:11 in Panjabi 11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ ।
2 Timothy 2:4 in Panjabi 4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ ।
2 Timothy 2:20 in Panjabi 20 ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ ।
2 Timothy 4:16 in Panjabi 16 ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ । ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ ।
Revelation 17:14 in Panjabi 14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ ।