Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
Other Translations King James Version (KJV) Then had the churches rest throughout all Judaea and Galilee and Samaria, and were edified; and walking in the fear of the Lord, and in the comfort of the Holy Ghost, were multiplied.
American Standard Version (ASV) So the church throughout all Judaea and Galilee and Samaria had peace, being edified; and, walking in the fear of the Lord and in the comfort of the Holy Spirit, was multiplied.
Bible in Basic English (BBE) And so the church through all Judaea and Galilee and Samaria had peace and was made strong; and, living in the fear of the Lord and in the comfort of the Holy Spirit, was increased greatly.
Darby English Bible (DBY) The assemblies then throughout the whole of Judaea and Galilee and Samaria had peace, being edified and walking in the fear of the Lord, and were increased through the comfort of the Holy Spirit.
World English Bible (WEB) So the assemblies throughout all Judea and Galilee and Samaria had peace, and were built up. They were multiplied, walking in the fear of the Lord and in the comfort of the Holy Spirit.
Young's Literal Translation (YLT) Then, indeed, the assemblies throughout all Judea, and Galilee, and Samaria, had peace, being built up, and, going on in the fear of the Lord, and in the comfort of the Holy Spirit, they were multiplied.
Cross Reference Deuteronomy 12:10 in Panjabi 10 ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
Joshua 21:44 in Panjabi 44 ਯਹੋਵਾਹ ਨੇ ਉਹਨਾਂ ਨੂੰ ਸਭ ਤਰ੍ਹਾਂ ਦਾ ਸੁੱਖ ਦਿੱਤਾ ਜਿਵੇਂ ਉਸ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ਅਤੇ ਉਹਨਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਹਨਾਂ ਦੇ ਅੱਗੇ ਨਾ ਖੜ੍ਹਾ ਰਿਹਾ । ਯਹੋਵਾਹ ਨੇ ਉਹਨਾਂ ਦੇ ਸਾਰੇ ਵੈਰੀਆਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ ।
Judges 3:30 in Panjabi 30 ਇਸ ਤਰ੍ਹਾਂ ਉਸ ਦਿਨ ਮੋਆਬ ਇਸਰਾਏਲ ਦੇ ਹੱਥ ਵਿੱਚ ਆ ਗਿਆ ਅਤੇ ਅੱਸੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਬਣੀ ਰਹੀ ।
1 Chronicles 22:9 in Panjabi 9 ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ-ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ ।
1 Chronicles 22:18 in Panjabi 18 “ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ ? “ਕੀ ਉਸ ਨੇ ਹਰ ਪਾਸਿਓਂ ਤੁਹਾਨੂੰ ਸੁੱਖ ਨਹੀਂ ਦਿੱਤਾ ਹੈ ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਇਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ ।
Nehemiah 5:9 in Panjabi 9 ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ ?
Nehemiah 5:15 in Panjabi 15 ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈ ਮੰਨਦਾ ਸੀ ।
Esther 8:16 in Panjabi 16 ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ ।
Job 28:28 in Panjabi 28 ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ !”
Psalm 86:11 in Panjabi 11 ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈ ਮੰਨਾ ।
Psalm 94:13 in Panjabi 13 ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ ।
Psalm 111:10 in Panjabi 10 ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ ।
Proverbs 1:7 in Panjabi 7 ਯਹੋਵਾਹ ਦਾ ਭੈ ਮੰਨਣਾ ਗਿਆਨ ਦਾ ਮੂਲ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
Proverbs 8:13 in Panjabi 13 ਯਹੋਵਾਹ ਦਾ ਭੈ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ ।
Proverbs 14:26 in Panjabi 26 ਯਹੋਵਾਹ ਦੇ ਭੈ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ ।
Proverbs 16:6 in Panjabi 6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ ।
Proverbs 23:17 in Panjabi 17 ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈ ਮੰਨ,
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 11:10 in Panjabi 10 ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ ।
Isaiah 33:6 in Panjabi 6 ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈ ਉਸ ਦਾ ਖ਼ਜ਼ਾਨਾ ਹੋਵੇਗਾ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
Acts 6:7 in Panjabi 7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ ।
Acts 8:1 in Panjabi 1 ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ । ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ ।
Acts 12:24 in Panjabi 24 ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ ।
Acts 16:5 in Panjabi 5 ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
Romans 14:17 in Panjabi 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ।
Romans 14:19 in Panjabi 19 ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ ।
Romans 15:13 in Panjabi 13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ ।
1 Corinthians 3:9 in Panjabi 9 ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ । ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ ।
1 Corinthians 14:4 in Panjabi 4 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ ।
1 Corinthians 14:12 in Panjabi 12 ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ ।
1 Corinthians 14:26 in Panjabi 26 ਸੋ ਭਰਾਵੋ, ਗੱਲ ਕੀ ਹੈ ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ । ਸਭ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
2 Corinthians 10:8 in Panjabi 8 ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁੱਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ ।
2 Corinthians 12:19 in Panjabi 19 ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ । ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਫਾਇਦੇ ਲਈ ਹਨ ।
2 Corinthians 13:10 in Panjabi 10 ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੋ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Ephesians 4:12 in Panjabi 12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉਨਤੀ ਹੋਵੇ !
Ephesians 4:16 in Panjabi 16 ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ ॥
Ephesians 4:29 in Panjabi 29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ !
Ephesians 5:21 in Panjabi 21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ ।
Ephesians 6:18 in Panjabi 18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ ।
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
1 Thessalonians 5:11 in Panjabi 11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
1 Timothy 1:4 in Panjabi 4 ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ ।
Hebrews 4:9 in Panjabi 9 ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ ।
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।